ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ

ਕੌਮਾਂਤਰੀ ਪੰਜਾਬ

ਚੰਡੀਗੜ੍ਹ, 25 ਜਨਵਰੀ: ਦੇਸ਼ ਕਲਿੱਕ ਬਿਊਰੋ:

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਇਲਾਕੇ ਵਿੱਚ ਇਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਬਰਨਬੀ ਪੁਲਸ ਨੇ ਮ੍ਰਿਤਕ ਦੀ ਪਛਾਣ 28 ਸਾਲਾ ਦਿਲਰਾਜ ਸਿੰਘ ਗਿੱਲ ਵਜੋਂ ਕੀਤੀ ਹੈ, ਜੋ ਕਿ ਵੈਨਕੂਵਰ ਦਾ ਰਹਿਣ ਵਾਲਾ ਸੀ।

ਕੈਨੇਡੀਅਨ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਬਰਨਬੀ ਖੇਤਰ ਵਿੱਚ ਗੋਲੀਬਾਰੀ ਦੀ ਰਿਪੋਰਟ ਮਿਲੀ ਸੀ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇੱਕ ਨੌਜਵਾਨ ਨੂੰ ਗੋਲੀ ਲੱਗਣ ਨਾਲ ਜ਼ਖਮੀ ਪਾਇਆ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦਾ ਇਲਾਜ ਕੀਤਾ ਗਿਆ ਪਰ ਬਾਅਦ ਵਿੱਚ ਉਸਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਦਿਲਰਾਜ ਸਿੰਘ ਗਿੱਲ (28) ਵਜੋਂ ਹੋਈ ਹੈ।

ਕੈਨੇਡੀਅਨ ਪੁਲਿਸ ਦੇ ਅਨੁਸਾਰ, ਗੋਲੀਬਾਰੀ ਤੋਂ ਥੋੜ੍ਹੀ ਦੇਰ ਬਾਅਦ ਨੇੜਲੀ ਬਕਸਟਨ ਸਟਰੀਟ ‘ਤੇ ਇੱਕ ਸੜਦੀ ਹੋਈ ਕਾਰ ਮਿਲੀ। ਪੁਲਿਸ ਨੂੰ ਸ਼ੱਕ ਹੈ ਕਿ ਇਹ ਕਾਰ ਸਿੱਧੇ ਤੌਰ ‘ਤੇ ਗੋਲੀਬਾਰੀ ਨਾਲ ਜੁੜੀ ਹੋਈ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੋਲੀਬਾਰੀ ਜਾਣਬੁੱਝ ਕੇ ਦਿਲਰਾਜ ਸਿੰਘ ਗਿੱਲ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।