ਇਸ ਵਾਰ ਗਣਤੰਤਰ ਦਿਵਸ ਦੀ ਪਰੇਡ ‘ਚ ਦਿਖੇਗੀ ‘ਪੰਜਾਬ ਦੀ ਝਾਕੀ’

ਪੰਜਾਬ

ਚੰਡੀਗੜ੍ਹ, 25 ਜਨਵਰੀ: ਦੇਸ਼ ਕਲਿੱਕ ਬਿਊਰੋ:

ਇਸ ਸਾਲ, 26 ਜਨਵਰੀ ਨੂੰ ਰਾਜਧਾਨੀ ਦਿੱਲੀ ਵਿੱਚ ਗਣਤੰਤਰ ਦਿਵਸ ‘ਤੇ ਵੀ ਪੰਜਾਬ ਦੀ ਝਾਕੀ ਪ੍ਰਦਰਸ਼ਿਤ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਵਿੱਚ ਦਿੱਤੀ।

ਉਨ੍ਹਾਂ ਨੇ ਆਪਣੀ ਪੋਸਟ ‘ਚ ਕਿਹਾ ਕਿ, “ਜਿੱਥੇ ਅਸੀਂ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸੂਬਾ ਪੱਧਰੀ ਸਮਾਗਮਾਂ ਰਾਹੀਂ ਪੂਰੀ ਸ਼ਰਧਾ ਭਾਵਨਾ ਨਾਲ ਮਨਾ ਰਹੇ ਹਾਂ ਉੱਥੇ ਹੀ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਝਾਕੀ ਗਣਤੰਤਰ ਦਿਵਸ ਦੀ ਪਰੇਡ ਲਈ ਭੇਜੀ ਗਈ ਹੈ, ਜੋ ਕਿ ਇਸ ਵਾਰ 26 ਜਨਵਰੀ ਦੀ ਪਰੇਡ ਦੀ ਸ਼ੋਭਾ ਬਣੇਗੀ।

ਕੁੱਲ ਦੁਨੀਆ ਨੂੰ ਮਨੁੱਖੀ ਹੱਕਾਂ, ਬਰਾਬਰਤਾ ਅਤੇ ਧਾਰਮਿਕ ਆਜ਼ਾਦੀ ਦੇਣ ਦੇ ਨਾਲ-ਨਾਲ ਸਮਾਜਿਕ ਆਜ਼ਾਦੀ ਪ੍ਰਤੀ ਜਾਗਰੂਕ ਕਰਦੀਆਂ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਤੋਂ ਨੌਜਵਾਨਾਂ ਸਮੇਤ ਹਰ ਵਰਗ ਨੂੰ ਜਾਣੂੰ ਕਰਵਾਉਣਾ ਸਮੇਂ ਦੀ ਲੋੜ ਹੈ। ਜਿਸ ਲਈ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।”

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।