ਨਵੀਂ ਦਿੱਲੀ, 25 ਜਨਵਰੀ: ਦੇਸ਼ ਕਲਿੱਕ ਬਿਊਰੋ:
ਐਤਵਾਰ, ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਕੇਂਦਰ ਸਰਕਾਰ ਨੇ 2026 ਲਈ 131 ਪਦਮ ਪੁਰਸਕਾਰਾਂ ਦਾ ਐਲਾਨ ਕੀਤਾ। ਮਰਹੂਮ ਅਦਾਕਾਰ ਧਰਮਿੰਦਰ ਸਮੇਤ ਪੰਜ ਵਿਅਕਤੀਆਂ ਨੂੰ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਜਾਵੇਗਾ। ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਅਤੇ ਬਾਲੀਵੁੱਡ ਗਾਇਕਾ ਅਲਕਾ ਯਾਗਨਿਕ ਸਮੇਤ ਤੇਰਾਂ ਵਿਅਕਤੀਆਂ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਜਾਵੇਗਾ।
ਕ੍ਰਿਕਟਰ ਰੋਹਿਤ ਸ਼ਰਮਾ, ਪੈਰਾ-ਐਥਲੀਟ ਪ੍ਰਵੀਨ ਕੁਮਾਰ, ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਅਤੇ ਹਾਕੀ ਖਿਡਾਰੀ ਸਵਿਤਾ ਪੂਨੀਆ ਸਮੇਤ 113 ਵਿਅਕਤੀਆਂ ਨੂੰ ਪਦਮ ਸ਼੍ਰੀ ਲਈ ਚੁਣਿਆ ਗਿਆ ਹੈ।
ਪਦਮ ਪੁਰਸਕਾਰ ਜੇਤੂਆਂ ਵਿੱਚੋਂ ਉਨ੍ਹੀ ਔਰਤਾਂ ਹਨ, ਜਿਨ੍ਹਾਂ ਵਿੱਚੋਂ ਛੇ ਵਿਦੇਸ਼ੀ/ਐਨਆਰਆਈ/ਪੀਆਈਓ/ਓਸੀਆਈ ਸ਼੍ਰੇਣੀਆਂ ਵਿੱਚੋਂ ਹਨ। ਸੋਲ੍ਹਾਂ ਨੂੰ ਮਰਨ ਉਪਰੰਤ ਪੁਰਸਕਾਰ ਮਿਲ ਰਹੇ ਹਨ।











