ਅੰਮ੍ਰਿਤਸਰ, 27 ਜਨਵਰੀ: ਦੇਸ਼ ਕਲਿੱਕ ਬਿਊਰੋ:
ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਸਾਜ਼ਿਸ਼ਘਾੜੇ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਦੋ ਸਾਲ ਪੁਰਾਣੇ ਇੱਕ ਮਾਮਲੇ ਵਿੱਚ ਰਾਤ 10 ਵਜੇ ਗ੍ਰਿਫ਼ਤਾਰੀ ਕੀਤੀ। ਗੈਂਗਸਟਰ ਦੇ ਮਾਪੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਇੱਕ ਹੋਟਲ ਵਿੱਚ ਠਹਿਰੇ ਹੋਏ ਸਨ, ਜਿੱਥੋਂ ਉਨ੍ਹਾਂ ਦੀ ਗ੍ਰਿਫਤਾਰੀ ਹੋਈ।
ਉਨ੍ਹਾਂ ਦੀ ਪਛਾਣ ਸ਼ਮਸ਼ੇਰ ਸਿੰਘ ਅਤੇ ਉਸਦੀ ਪਤਨੀ ਪ੍ਰੀਤਪਾਲ ਵਜੋਂ ਹੋਈ ਹੈ। ਦੋ ਸਾਲ ਪਹਿਲਾਂ, ਇੱਕ ਅਧਿਆਪਕ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਉਸਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਸੀ। ਪੁਲਿਸ ਨੇ 3 ਦਸੰਬਰ, 2024 ਨੂੰ ਐਫਆਈਆਰ ਦਰਜ ਕੀਤੀ ਸੀ। ਇਸ ਮਾਮਲੇ ‘ਚ ਪੁਲਿਸ ਵੱਲੋਂ ਦੋਵਾਂ ਦੀ ਗ੍ਰਿਫਤਾਰੀ ਕੀਤੀ ਗਈ ਹੈ।



