SYL ਦੇ ਮੁੱਦੇ ‘ਤੇ ਫੇਰ ਹੋਈ ਮੀਟਿੰਗ: ਪੜ੍ਹੋ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਪ੍ਰੈਸ ਕਾਨਫਰੰਸ ‘ਚ ਕੀ ਕਿਹਾ ?

ਪੰਜਾਬ

ਚੰਡੀਗੜ੍ਹ, 27 ਜਨਵਰੀ: ਦੇਸ਼ ਕਲਿੱਕ ਬਿਊਰੋ:

ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਇੱਕ ਵਾਰ ਫੇਰ ਮੀਟਿੰਗ ਹੋਈ। ਇਹ ਮੀਟਿੰਗ ਅੱਜ ਚੰਡੀਗੜ੍ਹ ਦੇ ਸੈਕਟਰ 17 ‘ਚ ਸਥਿਤ ਹੋਟਲ ਤਾਜ ‘ਚ ਸਵੇਰੇ 9:30 ਵਜੇ ਹੋਈ ਸੀ, ਜੋ ਕਿ ਕਰੀਬ ਦੋ ਘੰਟੇ ਚੱਲੀ। ਇਸ ਮੀਟਿੰਗ ‘ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦੋਵਾਂ ਸਰਕਾਰਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਇਸ ਮੀਟਿੰਗ ‘ਚ ਸ਼ਾਮਲ ਹੋਏ।

ਮੀਟਿੰਗ ਕਰਨ ਤੋਂ ਬਾਅਦ ਦੋਵਾਂ ਮੁੱਖ ਮੰਤਰੀਆਂ ਨੇ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੀਟਿੰਗ ਬਹੁਤ ਵਧੀਆ ਮਾਹੌਲ ਵਿਚ ਹੋਈ ਹੈ ਤੇ ਮੈਂ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਪੁਰਾਣਾ ਮੁੱਦਾ ਹੈ ਤੇ ਕੇਂਦਰ ਸਰਕਾਰ ਤੇ ਸੁਪਰੀਮ ਕੋਰਟ ਨੇ ਸਾਨੂੰ ਇਕੱਠੇ ਬੈਠ ਕੇ ਹੱਲ ਕੱਢਣ ਲਈ ਕਿਹਾ ਸੀ, ਜਿਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ’ਤੇ ਅੱਜ ਅਸੀਂ ਮੀਟਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਾਡਾ ਦੁਸ਼ਮਣ ਨਹੀਂ, ਭਰਾ ਹੈ। ਉਨ੍ਹਾਂ ਕਿਹਾ ਕਿ ਕਿਸੇ ਦਾ ਵੀ ਹੱਕ ਨਹੀਂ ਮਰਨਾ ਚਾਹੀਦਾ, ਨਾ ਹੀ ਪੰਜਾਬ ਦਾ ਹੱਕ ਮਰੇ ਤੇ ਨਾ ਹੀ ਹਰਿਆਣਾ ਦਾ। ਉਨ੍ਹਾਂ ਕਿਹਾ ਕਿ ਪਾਣੀ ਤੈਅ ਹੋ ਜਾਵੇ, ਨਹਿਰ ਵੀ ਬਣਾ ਲਵਾਂਗੇ।

ਉੱਥੇ ਹੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਗੱਲਬਾਤ ਬਹੁਤ ਹੀ ਸਾਰਥਕ ਮਾਹੌਲ ਵਿਚ ਹੋਈ ਹੈ ਤੇ ਜਦੋਂ ਅਜਿਹੇ ਮਾਹੌਲ ਵਿਚ ਚਰਚਾ ਹੁੰਦੀ ਹੈ, ਤਾਂ ਸਾਰਥਕ ਨਤੀਜੇ ਪ੍ਰਾਪਤ ਹੁੰਦੇ ਹਨ। ਅਸੀਂ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੀਟਿੰਗ ਕੀਤੀ। ਪਿਛਲੀਆਂ ਚਰਚਾਵਾਂ ਵੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਦੀ ਮੌਜੂਦਗੀ ਵਿਚ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਫ਼ੈਸਲਾ ਕੀਤਾ ਹੈ ਕਿ ਦੋਵਾਂ ਰਾਜਾਂ ਦੇ ਅਧਿਕਾਰੀ ਹੀ ਹੁਣ ਹੋਰ ਚਰਚਾ ਕਰਨਗੇ ਤੇ ਮੁੱਖ ਮੰਤਰੀ ਪੱਧਰ ਦੀਆਂ ਮੀਟਿੰਗਾਂ ਹੁਣ ਨਹੀਂ ਹੋਣਗੀਆਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।