ਚੰਡੀਗੜ੍ਹ, 27 ਜਨਵਰੀ: ਦੇਸ਼ ਕਲਿੱਕ ਬਿਊਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ। ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਪੰਜਾਬ ਆ ਰਹੇ ਹਨ। ਉਹ 1 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜਯੰਤੀ ਦੇ ਮੌਕੇ ‘ਤੇ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣਗੇ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਹ ਸ਼ਾਮ 4 ਵਜੇ ਤੋਂ ਬਾਅਦ ਪੰਜਾਬ ਪਹੁੰਚਣਗੇ।



