ਚੰਡੀਗੜ੍ਹ ‘ਚ ਮੇਅਰ ਦੇ ਅਹੁਦੇ ‘ਤੇ ਭਾਜਪਾ ਦਾ ਕਬਜ਼ਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 29 ਜਨਵਰੀ : ਦੇਸ਼ ਕਲਿੱਕ ਬਿਊਰੋ:

ਚੰਡੀਗੜ੍ਹ ਨੂੰ ਅੱਜ ਨਵਾਂ ਮੇਅਰ ਮਿਲ ਗਿਆ ਹੈ। ਭਾਜਪਾ ਦੇ ਸੌਰਭ ਜੋਸ਼ੀ ਚੰਡੀਗੜ੍ਹ ਦੇ ਮੇਅਰ ਬਣੇ ਹਨ। ਬੀਜੇਪੀ ਉਮੀਦਵਾਰ ਨੂੰ 18, ਕਾਂਗਰਸ ਨੂੰ 7 ਤੇ ‘ਆਪ’ ਨੂੰ 11 ਵੋਟਾਂ ਪਈਆਂ ਹਨ। ਇਹ ਪਹਿਲੀ ਵਾਰ ਸੀ ਜਦੋਂ ਤਿੰਨਾਂ ਪਾਰਟੀਆਂ ਦੇ ਉਮੀਦਵਾਰ ਮੇਅਰ ਦੀ ਚੋਣ ਲੜ ਰਹੇ ਸਨ। ਇਸ ਤੋਂ ਪਹਿਲਾਂ ਹੋਈਆਂ ਚੋਣਾਂ ‘ਚ ਆਪ ਅਤੇ ਕਾਂਗਰਸ ਦਾ ਗਠਜੋੜ ਸੀ।

ਮੇਅਰ ਦੀ ਚੋਣ ਨਗਰ ਨਿਗਮ ਦਫਤਰ ਵਿਚ ਹੋਈ। ਨਗਰ ਨਿਗਮ ਹਾਊਸ ਵਿੱਚ ਕੁੱਲ 36 ਵੋਟਾਂ ਹਨ, ਜਿਨ੍ਹਾਂ ਵਿੱਚ 35 ਕੌਂਸਲਰਾਂ ਅਤੇ ਇੱਕ ਸੰਸਦ ਮੈਂਬਰ ਦੀਆਂ ਵੋਟਾਂ ਸ਼ਾਮਲ ਹਨ। ਇਸ ਦੌਰਾਨ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵੀ ਹੋਈ। ਇਹ ਪਹਿਲੀ ਵਾਰ ਸੀ ਕਿ ਚੋਣ ਬੈਲੇਟ ਪੇਪਰ ਦੀ ਥਾਂ ਹੱਥ ਖੜ੍ਹੇ ਕਰਵਾ ਕੇ ਕਰਵਾਈ ਗਈ। ਭਾਜਪਾ ਉਮੀਦਵਾਰ ਜਸਮਨਪ੍ਰੀਤ ਸਿੰਘ ਨੇ ਸੀਨੀਅਰ ਡਿਪਟੀ ਮੇਅਰ ਦਾ ਅਹੁਦਾ ਵੀ ਜਿੱਤ ਲਿਆ ਹੈ। ਡਿਪਟੀ ਮੇਅਰ ਦੇ ਅਹੁਦੇ ਲਈ ਚੋਣ ਭਾਜਪਾ ਦੀ ਸੁਮਨ ਸ਼ਰਮਾ ਨੇ ਜਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।