ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਦਾ ਐਲਾਨ

ਪੰਜਾਬ

ਬਠਿੰਡਾ, 29 ਜਨਵਰੀ: ਦੇਸ਼ ਕਲਿੱਕ ਬਿਊਰੋ:

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਪੰਜਾਬ ਜ਼ਿਲ੍ਹਾ ਬਠਿੰਡਾ ਵੱਲੋਂ ਆਪਣੀ ਹੱਕੀ ਜਾਇਜ ਮੰਗਾ ਪ੍ਰਤੀ ਬਾਲ ਵਿਕਾਸ ਪ੍ਰਜੈਕਟਰ ਅਫਸਰ ਊਸਾ ਰਾਣੀ ਨੂੰ ਮੰਗ ਪੱਤਰ ਸੌਪਿਆ ਗਿਆ। ਜਰਨਲ ਸੱਕਤਰ ਪ੍ਰਤੀਭਾ ਸ਼ਰਮਾ, ਬਲਾਕ ਪ੍ਰਧਾਨ ਮੱਖਣ ਕੌਰ, ਮੀਤ ਪ੍ਰਧਾਨ ਭੂਰੀ ਕੌਰ ਦੀ ਅਗਵਾਈ ਵਿਚ ਮੰਗ ਪੱਤਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ 12 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਆਗੂਆਂ ਨੇ ਕਿਹਾ ਕਿ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨਿਆਂ ਤਾਂ ਅੰਦੋਲਨ ਨੂੰ ਹੋਰ ਤੇਜ ਕੀਤਾ ਜਾਵੇਗਾ। ਆਗੂਆਂ ਨੇ ਕਿਹਾਕਿ ਆਂਗਣਵਾੜੀ ਮੁਲਾਜ਼ਮ ਲੰਬੇ ਸਮੇਂ ਤੋਂ ਸਰਕਾਰ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਅਤੇ ਸੂਬਾ ਸਰਕਾਰ ਆਂਗਣਵਾੜੀ ਸੇਵਾਵਾਂ ਦੇ ਨਿੱਜੀਕਰਨ ਦੀ ਦਿਸ਼ਾ ਵੱਲ ਕਦਮ ਵਧਾ ਰਹੀ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਉਤੇ ਲਗਾਤਾਰ ਕੰਮ ਦਾ ਬੋਝ ਵਧਾਇਆ ਜਾ ਰਿਹਾ ਹੈ, ਪ੍ਰੰਤੂ ਉਨ੍ਹਾਂ ਦੇ ਮਾਣਭੱਤੇ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਕਰਮਚਾਰੀਆਂ ਅਤੇ ਹੈਲਪਰਾਂ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤਾ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।