ਜਲੰਧਰ, 30 ਜਨਵਰੀ: ਦੇਸ਼ ਕਲਿੱਕ ਬਿਊਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਭਾਜਪਾ ਆਗੂਆਂ ‘ਚ ਭੰਬਲਭੂਸਾ ਪੈ ਗਿਆ ਹੈ। ਤਿਆਰੀਆਂ ਦੀ ਨਿਗਰਾਨੀ ਲਈ ਚੰਡੀਗੜ੍ਹ ਆਏ ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 2 ਫਰਵਰੀ ਨੂੰ ਜਲੰਧਰ ਪਹੁੰਚਣਗੇ। ਇਸ ਤੋਂ ਪਹਿਲਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ 1 ਫਰਵਰੀ ਨੂੰ ਜਲੰਧਰ ਪਹੁੰਚਣਗੇ।
ਜਲੰਧਰ ਦੇ ਭਾਜਪਾ ਆਗੂ ਕੇ.ਡੀ. ਭੰਡਾਰੀ ਨੇ ਸ਼ੁਰੂ ਵਿੱਚ ਕਿਹਾ ਸੀ ਕਿ ਪ੍ਰਧਾਨ ਮੰਤਰੀ ਦਾ ਦੌਰਾ 1 ਫਰਵਰੀ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ਜਲੰਧਰ ਪਹੁੰਚ ਗਈ ਹੈ। ਪਾਰਟੀ ਵੀ ਉਸ ਅਨੁਸਾਰ ਤਿਆਰੀ ਕਰ ਰਹੀ ਹੈ। ਹਾਲਾਂਕਿ, ਥੋੜ੍ਹੀ ਦੇਰ ਬਾਅਦ, ਉਨ੍ਹਾਂ ਨੇ ਇੱਕ ਹਿੰਦੀ ਨਿਊਜ਼ ਵੈਬਸਾਈਟ ਨੂੰ ਕਿਹਾ ਕਿ ਪ੍ਰਧਾਨ ਮੰਤਰੀ 1 ਫਰਵਰੀ ਨੂੰ ਨਹੀਂ, ਸਗੋਂ 2 ਫਰਵਰੀ ਨੂੰ ਪਹੁੰਚਣਗੇ।
ਜਿਸ ਤੋਂ ਹੁਣ ਫੇਰ ਹੁਣ, ਮਨਜਿੰਦਰ ਸਿਰਸਾ ਦੇ ਦਫ਼ਤਰ ਤੋਂ ਜਾਣਕਾਰੀ ਭੇਜੀ ਗਈ ਹੈ ਕਿ ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਜਲੰਧਰ ਪਹੁੰਚਣਗੇ। ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਕੋਲੋਂ ਗਲਤੀ ਨਾਲ 2 ਫਰਵਰੀ ਨੂੰ ਕਹਿ ਹੋ ਗਿਆ ਸੀ, ਅਤੇ ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਦੌਰਾ 1 ਫਰਵਰੀ ਨੂੰ ਹੀ ਹੈ।



