ਰਿਮੋਟ-ਕੰਟਰੋਲ IED, ਵਿਦੇਸ਼ੀ ਪਿਸਤੌਲ ਅਤੇ ਗੋਲਾ ਬਾਰੂਦ ਸਮੇਤ ਇੱਕ ਗ੍ਰਿਫਤਾਰ

ਪੰਜਾਬ

ਅੰਮ੍ਰਿਤਸਰ, 11 ਫਰਵਰੀ : ਦੇਸ਼ ਕਲਿੱਕ ਬਿਊਰੋ:

ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦੇ ਹੋਏ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵੱਲੋਂ ਪਾਕਿਸਤਾਨ-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ ਇੱਕ ਰਿਮੋਟ-ਕੰਟਰੋਲ IED, ਇੱਕ ਵਿਦੇਸ਼ੀ ਪਿਸਤੌਲ, ਅਤੇ ਗੋਲਾ ਬਾਰੂਦ ਬਰਾਮਦ ਕਰਕੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ, ਅਤੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਇਨਕ੍ਰਿਪਟਡ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਆਧਾਰਿਤ ਹੈਂਡਲਰ ਦੇ ਸੰਪਰਕ ਵਿੱਚ ਸੀ। ਆਤੰਕੀ ਸਮੱਗਰੀ ਸਰਹੱਦ ਪਾਰ ਤੋਂ ਭੇਜੀ ਗਈ ਸੀ ਅਤੇ ਸ਼ਹਿਰ ਦੇ ਬਾਹਰੀ ਇਲਾਕੇ ਵਿੱਚ ਨਿਰਧਾਰਤ ਸਥਾਨ ਤੋਂ ਪ੍ਰਾਪਤ ਕੀਤੀ ਗਈ ਸੀ।
ਇਹ IED ਪੰਜਾਬ ਅਤੇ ਦਿੱਲੀ ਸਮੇਤ ਕਈ ਰਾਜਾਂ ਵਿੱਚ ਨਿਸ਼ਾਨਾਬੰਧ ਹਮਲਿਆਂ ਲਈ ਤਿਆਰ ਕੀਤਾ ਗਿਆ ਸੀ।

ਸੰਬੰਧਿਤ ਕਾਨੂੰਨੀ ਧਾਰਾਵਾਂ ਤਹਿਤ ਥਾਣਾ SSOC, ਅੰਮ੍ਰਿਤਸਰ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ। ਪੂਰੇ ਅੱਤਵਾਦੀ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।