ਪੰਜਾਬ ਸਰਕਾਰ IPL ਦੀ ਤਰਜ਼ ‘ਤੇ ਕਰਾਏਗੀ ਕ੍ਰਿਕਟ ਲੀਗ

ਖੇਡਾਂ ਪੰਜਾਬ

ਚੰਡੀਗੜ੍ਹ, 13 ਫਰਵਰੀ: ਦੇਸ਼ ਕਲਿੱਕ ਬਿਊਰੋ:

ਆਈਪੀਐਲ ਦੀ ਤਰਜ਼ ‘ਤੇ ਪੰਜਾਬ ਸਰਕਾਰ ਪੰਜਾਬ ‘ਚ ‘ਪੰਜਾਬ ਕ੍ਰਿਕਟ ਲੀਗ’ ਕਰਾਏਗੀ। ਪੰਜਾਬ ਸਰਕਾਰ ਨੇ ਇਸ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਲੀਗ ਨੂੰ ਮਨਜ਼ੂਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕ੍ਰਿਕਟ ਲੀਗ ਨੂੰ ਮਨਜ਼ੂਰੀ ਦੇਣ ਦਾ ਐਲਾਨ ਕੀਤਾ।

ਉਨ੍ਹਾਂ ਪੋਸਟ ਵਿੱਚ ਲਿਖਿਆ ਕਿ “ਪੰਜਾਬ ਦੇ ਨੌਜਵਾਨਾਂ ਦੇ ਹੁਨਰ ਨੂੰ ਕੌਮਾਂਤਰੀ ਪੱਧਰ ‘ਤੇ ਲੈ ਕੇ ਜਾਣ ਲਈ ਅਸੀਂ ਵਿਸ਼ੇਸ਼ ਉਪਰਾਲੇ ਕਰ ਰਹੇ ਹਾਂ। ਜਿਸ ਦੇ ਚੱਲਦੇ ਪੰਜਾਬ ‘ਚ IPL ਦੀ ਤਰਜ਼ ‘ਤੇ ‘ਪੰਜਾਬ ਕ੍ਰਿਕਟ ਲੀਗ’ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡ ਮੈਦਾਨਾਂ ਨਾਲ ਜੋੜਿਆ ਜਾ ਸਕੇ।”

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।