ਨਸ਼ੇ ਦੀ ਓਵਰਡੋਜ਼ ਨਾਲ ਪੁਲਿਸ ਮੁਲਾਜ਼ਮ ਦੇ ਪੁੱਤ ਦੀ ਮੌਤ

ਪੰਜਾਬ

ਅੰਮ੍ਰਿਤਸਰ , 14 ਫਰਵਰੀ: ਦੇਸ਼ ਕਲਿੱਕ ਬਿਊਰੋ:

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਗੁਰੂ ਨਾਨਕਪੁਰਾ ਇਲਾਕੇ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦਾ ਪਿਤਾ ਪੰਜਾਬ ਪੁਲਿਸ ਵਿੱਚ ਹੈੱਡ ਕਾਂਸਟੇਬਲ ਹੈ। ਪੁੱਤ ਦੀ ਮੌਤ ਮਗਰੋਂ ਪਿਤਾ ਨੇ ਆਪਣੇ ਪੁੱਤਰ ਦੀ ਲਾਸ਼ ਸੜਕ ‘ਤੇ ਰੱਖ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।

ਉਨ੍ਹਾਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਨਸ਼ੇ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ, ਪਰ ਨਸ਼ਾ ਵੇਚਣ ਵਾਲਿਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਘਰਾਂ ਵਿੱਚ ਨਸ਼ੇ ਵਿਕ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਆਪਣੇ ਬੱਚਿਆਂ ਨੂੰ ਬਚਾਉਣਾ ਚਾਹੁੰਦੇ ਹੋ ਤਾਂ ਪੰਜਾਬ ਛੱਡ ਦਿਓ। ਭਾਵੇਂ ਤੁਸੀਂ ਉੱਤਰ ਪ੍ਰਦੇਸ਼ ਜਾਂ ਬਿਹਾਰ ਵਿੱਚ ਰਹਿਣ ਲੱਗ ਜਾਓ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਦੋਸ਼ਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮ੍ਰਿਤਕ ਆਕਾਸ਼ ਸੈਣੀ (26) ਦੇ ਪਿਤਾ ਅਸ਼ੋਕ ਕੁਮਾਰ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਫੁੱਟਬਾਲ ਖਿਡਾਰੀ ਸੀ ਅਤੇ ਉਸ ਨੇ ਬੀ.ਐਸ.ਸੀ. ਦੀ ਡਿਗਰੀ ਪੂਰੀ ਕੀਤੀ ਸੀ। ਉਨ੍ਹਾਂ ਕਿਹਾ, “ਮੇਰੇ ਪੁੱਤਰ ਦੀ ਮੌਤ ਨਸ਼ੇ ਦੀ ਲਤ ਕਾਰਨ ਹੋਈ ਸੀ। ਮੈਂ ਉਸ ਨੂੰ ਕਈ ਵਾਰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਸੀ ਤਾਂ ਜੋ ਉਹ ਆਪਣੀ ਲਤ ਤੋਂ ਛੁਟਕਾਰਾ ਪਾ ਸਕੇ।”

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।