ਅਮਰੀਕਾ ‘ਚ ਭਾਰਤੀ ਵਿਦਿਆਰਥੀ ਦੀ ਮਿਲੀ ਲਾਸ਼, ਛੇ ਦਿਨਾਂ ਤੋਂ ਸੀ ਲਾਪਤਾ

ਕੌਮਾਂਤਰੀ ਰਾਸ਼ਟਰੀ

ਨਵੀਂ ਦਿੱਲੀ, 15 ਫਰਵਰੀ: ਦੇਸ਼ ਕਲਿੱਕ ਬਿਊਰੋ:

ਸੈਨ ਫਰਾਂਸਿਸਕੋ ਦੀ ਕੈਲੀਫੋਰਨੀਆ ਯੂਨੀਵਰਸਿਟੀ ਵਿੱਚ 22 ਸਾਲਾ ਭਾਰਤੀ ਵਿਦਿਆਰਥੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਵਿਦਿਰਥੀ ਦੀ ਪਛਾਣ ਸਾਕੇਤ ਸ਼੍ਰੀਨਿਵਾਸਈਆ ਵੱਜੋਂ ਹੋਈ ਹੈ ਅਤੇ ਉਹ 9 ਫਰਵਰੀ ਤੋਂ ਲਾਪਤਾ ਸੀ। ਸਾਕੇਤ ਕਰਨਾਟਕ ਦਾ ਰਹਿਣ ਵਾਲਾ ਸੀ। ਸੈਨ ਫਰਾਂਸਿਸਕੋ ਵਿੱਚ ਭਾਰਤੀ ਕੌਂਸਲੇਟ ਨੇ ਐਤਵਾਰ ਨੂੰ ਉਸ ਦੀ ਲਾਸ਼ ਮਿਲਣ ਦੀ ਪੁਸ਼ਟੀ ਕੀਤੀ। ਦੂਤਾਵਾਸ ਨੇ X ‘ਤੇ ਪੋਸਟ ਕੀਤਾ ਕਿ ਸਥਾਨਕ ਪੁਲਿਸ ਨੇ ਲਾਪਤਾ ਵਿਦਿਆਰਥੀ ਦੀ ਲਾਸ਼ ਬਰਾਮਦ ਹੋਈਹੈ। ਦੂਤਾਵਾਸ ਨੇ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

ਦੂਤਾਵਾਸ ਨੇ ਇਹ ਵੀ ਕਿਹਾ ਕਿ ਉਹ ਪਰਿਵਾਰ ਨੂੰ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ, ਜਿਸ ਵਿੱਚ ਸਥਾਨਕ ਅਧਿਕਾਰੀਆਂ ਨਾਲ ਤਾਲਮੇਲ ਅਤੇ ਲਾਸ਼ ਨੂੰ ਭਾਰਤ ਵਾਪਸ ਭੇਜਣ ਦਾ ਪ੍ਰਬੰਧ ਕਰਨਾ ਸ਼ਾਮਲ ਹੈ। ਦੂਤਾਵਾਸ ਦੇ ਅਧਿਕਾਰੀ ਪਰਿਵਾਰ ਨਾਲ ਸਿੱਧੇ ਸੰਪਰਕ ਵਿੱਚ ਹਨ ਅਤੇ ਸਾਰੀਆਂ ਰਸਮੀ ਕਾਰਵਾਈਆਂ ਵਿੱਚ ਸਹਾਇਤਾ ਕਰਨਗੇ।

ਉਸਦੇ ਲਾਪਤਾ ਹੋਣ ਤੋਂ ਬਾਅਦ, ਉਸਦੇ ਰੂਮਮੇਟ, ਬਨੀਤ ਸਿੰਘ ਨੇ ਸੋਸ਼ਲ ਮੀਡੀਆ ‘ਤੇ ਮਦਦ ਮੰਗੀ। ਉਸਨੇ ਲਿੰਕਡਇਨ ‘ਤੇ ਪੋਸਟ ਕੀਤਾ ਕਿ ਸਾਕੇਤ 9 ਫਰਵਰੀ ਤੋਂ ਲਾਪਤਾ ਹੈ ਅਤੇ ਆਖਰੀ ਵਾਰ ਅੰਜ਼ਾ ਝੀਲ ਦੇ ਨੇੜੇ ਦੇਖਿਆ ਗਿਆ ਸੀ। ਉਸਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਕੋਈ ਜਾਣਕਾਰੀ ਹੈ ਤਾਂ ਤੁਰੰਤ ਉਸ ਨਾਲ ਸੰਪਰਕ ਕਰਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।