ਪੰਜਾਬ ਦੀਆਂ ਸਮੂਹ SC ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣਨ ਲਈ 23 ਫਰਵਰੀ ਨੂੰ ਵਿਸ਼ੇਸ਼ ਮੀਟਿੰਗ: ਜਸਵੀਰ ਗੜ੍ਹੀ

ਪੰਜਾਬ
  • ਹਰ ਯੂਨੀਅਨ ਵੱਲੋਂ ਦੋ ਨੁਮਾਇੰਦੇ ਮੀਟਿੰਗ ਵਿੱਚ ਸ਼ਾਮਲ ਹੋਣਗੇ

ਚੰਡੀਗੜ੍ਹ, 20 ਫਰਵਰੀ: ਦੇਸ਼ ਕਲਿੱਕ ਬਿਊਰੋ:

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਸੁਣਨ ਲਈ 23 ਫਰਵਰੀ 2026 (ਸੋਮਵਾਰ) ਨੂੰ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਪੰਜਾਬ ਭਵਨ, ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਜਾਵੇਗੀ।

ਦੱਸਿਆ ਗਿਆ ਕਿ ਮੀਟਿੰਗ ਵਿੱਚ ਸੂਬੇ ਦੀਆਂ ਹਰ ਐਸ.ਸੀ. ਮੁਲਾਜ਼ਮ ਜਥੇਬੰਦੀਆਂ ਵੱਲੋਂ ਦੋ-ਦੋ ਨੁਮਾਇੰਦੇ ਹਿੱਸਾ ਲੈਣਗੇ। ਹਰ ਜਥੇਬੰਦੀ ਵੱਲੋਂ ਆਪਣੇ ਨੁਮਾਇੰਦਿਆਂ ਸਬੰਧੀ ਅਧਿਕਾਰਤ ਪੱਤਰ, ਪਹਿਚਾਣ ਪੱਤਰ ਜਾਂ ਹੋਰ ਸੰਬੰਧਤ ਦਸਤਾਵੇਜ਼ ਪੰਜਾਬ ਭਵਨ ਦੇ ਦਾਖ਼ਲਾ ਗੇਟ ’ਤੇ ਜਮ੍ਹਾ ਕਰਵਾਉਣੇ ਲਾਜ਼ਮੀ ਹੋਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।