ਪੁਲਿਸ ਨੇ ਕਤਲ ਦੀ ਵਾਰਦਾਤ 12 ਘੰਟਿਆਂ ਵਿੱਚ ਸੁਲਝਾਈ; 4 ਗ੍ਰਿਫਤਾਰ

ਪੰਜਾਬ
  • ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਲਹਿਰਾ ਵਿਖੇ 08 ਕੇਸ ਦਰਜ; 17 ਮੁਲਜ਼ਮ ਗ੍ਰਿਫਤਾਰ
  • ਲਹਿਰਾ ਪੁਲਿਸ ਵੱਲੋਂ ਮਿਤੀ 15.02.2026 ਤੋਂ 20.02.2026 ਤਕ ਕੀਤੀ ਕਾਰਗੁਜ਼ਾਰੀ

ਲਹਿਰਾਗਾਗਾ, 21 ਫਰਵਰੀ: ਦੇਸ਼ ਕਲਿੱਕ ਬਿਊਰੋ:

ਸਰਤਾਜ ਸਿੰਘ ਚਾਹਲ, ਸੀਨੀਅਰ ਕਪਤਾਨ ਪੁਲਿਸ, ਸੰਗਰੂਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਕਾਰਵਾਈ ਕਰਦੇ ਹੋਏ ਪਿਛਲੇ ਹਫਤੇ ਦੌਰਾਨ ਸਬ ਡਵੀਜ਼ਨ ਲਹਿਰਾ ਵਿੱਚ ਨਸ਼ਾ ਤਸਕਰਾ ਖਿਲਾਫ ਕਾਰਵਾਈ ਕਰਦੇ ਹੋਏ 03 ਕੇਸ ਦਰਜ ਕਰ ਕੇ 03 ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਪਾਸੋਂ 8.10 ਗ੍ਰਾਮ ਹੈਰੋਇਨ,100 ਨਸ਼ੀਲੀਆਂ ਗੋਲੀਆਂ ਅਤੇ 15 ਬੋਤਲਾਂ ਸ਼ਰਾਬ ਨਾਜਾਇਜ਼ ਬ੍ਰਾਮਦ ਕੀਤੀ ਗਈ।

ਸਬ ਡਵੀਜ਼ਨ ਲਹਿਰਾ ਵਿੱਚ ਡਰੱਗ ਸਬੰਧੀ ਲਗਾਤਾਰ ਨਿਗਰਾਨੀ ਜਾਰੀ ਹੈ ਤੇ ਸਮੇਂ-ਸਮੇਂ ਸਿਰ ਕਾਰਡਨ ਆਪ੍ਰੇਸ਼ਨ ਕਰ ਕੇ ਤਲਾਸ਼ੀ ਵੀ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਥਾਣਾ ਲਹਿਰਾ ਦੀ ਟੀਮ ਵੱਲੋ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਪੈਡਿੰਗ ਮੁਕੱਦਮਿਆਂ ਦੇ ਕੁੱਲ 10 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ, 19 ਵਿਅਕਤੀਆਂ ਦੀ ਜੇਰੇ ਧਾਰਾ 172 ਬੀ ਐਨ ਐਸ ਐਸ ਤਹਿਤ ਪੁੱਛਗਿੱਛ ਕੀਤੀ ਗਈ, 05 ਨਸ਼ਾ ਪੀੜਤਾਂ ਨੂੰ ਡੀ-ਅਡਿਕਸ਼ਨ ਸੈਂਟਰ ਵਿਖੇ ਦਾਖਲ ਕਰਵਾਇਆ ਗਿਆ ਅਤੇ ਨਾਕਾਬੰਦੀਆਂ ਦੌਰਾਨ 40 ਟ੍ਰੈਫਿਕ ਚਲਾਨ ਕੀਤੇ ਗਏ ਹਨ।

ਸ਼੍ਰੀ ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਲਹਿਰਾ ਦੇ ਏਰੀਏ ਵਿੱਚ ਮਿਤੀ 17-18/02/2026 ਦੀ ਦਰਮਿਆਨੀ ਰਾਤ ਨੂੰ ਪਿੰਡ ਲਿਹਲ ਕਲਾਂ ਵਿਖੇ ਦੋ ਨਾ-ਮਲੂਮ ਵਿਅਕਤੀਆਂ ਵੱਲੋਂ ਘਰ ਵਿੱਚ ਦਾਖਲ ਹੋ ਕੇ ਗੁਰਪ੍ਰੀਤ ਸਿੰਘ ਉਰਫ ਬੱਬੂ ਪੁੱਤਰ ਸੁਖਚੈਨ ਸਿੰਘ ਵਾਸੀ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਜਿਸ ਸਬੰਧੀ ਤੁਰੰਤ ਕਾਰਵਾਈ ਕਰਦੇ ਹੋਏ ਲਹਿਰਾ ਪੁਲਿਸ ਵੱਲੋ ਮੁਕੱਦਮਾ ਨੰਬਰ 45 ਮਿਤੀ 18.02.2026 ਅ/ਧ. 103(1),3(5) ਬੀ.ਐਨ.ਐਸ ਥਾਣਾ ਲਹਿਰਾ ਦਰਜ ਕਰ ਕੇ ਰਣਬੀਰ ਸਿੰਘ ਡੀ.ਐਸ.ਪੀ ਸਬ ਡਵੀਜਨ ਲਹਿਰਾ ਦੀ ਅਗਵਾਹੀ ਹੇਠ ਇੰਸ: ਮਨਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਲਹਿਰਾ ਅਤੇ ਇੰਸ: ਸੰਦੀਪ ਸਿੰਘ ਇੰਚਾਰਜ ਸੀ.ਆਈ.ਏ. ਸੰਗਰੂਰ ਵੱਲੋਂ ਫੌਰੀ ਕਾਰਵਾਈ ਕਰਦੇ ਹੋਏ ਵੱਖ-ਵੱਖ ਰੇਡ ਪਾਰਟੀਆਂ ਬਣਾ ਕੇ ਕਤਲ ਦੀ ਇਸ ਵਾਰਦਾਤ ਨੂੰ 12 ਘੰਟਿਆਂ ਦੇ ਅੰਦਰ-ਅੰਦਰ ਹੀ ਸੁਲਝਾ ਲਿਆ ਗਿਆ ਅਤੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਨਾ ਮਾਲੂਮ ਵਿਅਕਤੀਆਂ ਅਤੇ ਵਾਰਦਾਤ ਦੀ ਸਾਜਿਸ਼ ਰਚਨ ਵਾਲੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਗ੍ਰਿਫਤਾਰ ਕੀਤੇ ਮੁਲਜ਼ਮਾਂ ਪਾਸੋਂ ਵਾਰਦਾਤ ਨੂੰ ਅੰਜਾਮ ਦੇਣ ਸਮੇਂ ਵਰਤੇ ਗਏ ਹਥਿਆਰ ਇੱਕ ਦੇਸੀ ਪਿਸਤੌਲ ਮੈਗਜ਼ੀਨ ਵਾਲਾ 32 ਬੋਰ,ਇੱਕ ਦੇਸੀ ਪਿਸਤੌਲ (ਕੱਟਾ) ਸਮੇਤ 1 ਖੋਲ 315 ਬੋਰ ਬ੍ਰਾਮਦ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਕਾਰ ਮਾਰਕਾ ਆਲਟੋ ਵੀ ਬ੍ਰਾਮਦ ਹੋਈ ਹੈ।

ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ
ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਆਮ ਪਬਲਿਕ ਨੂੰ ਨਸ਼ੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ
ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।