ਆਂਗਣਵਾੜੀ ਮੁਲਾਜ਼ਮ ਯੂਨੀਅਨ ਕਰੇਗੀ ਕੈਬਨਿਟ ਮੰਤਰੀ ਬਲਜੀਤ ਕੌਰ ਦਾ ਘਿਰਾਓ

ਪੰਜਾਬ

ਬਠਿੰਡਾ, 26 ਫਰਵਰੀ : ਦੇਸ਼ ਕਲਿੱਕ ਬਿਊਰੋ:

ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ, ਜ਼ਿਲ੍ਹਾ ਸਕੱਤਰ ਪ੍ਰਤਿਭਾ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਵਿੱਚ ਆਏ ਚਾਰ ਸਾਲ ਹੋ ਗਏ ਹਨ । ਪਰ ਇਹਨਾਂ ਚਾਰ ਸਾਲਾਂ ਵਿੱਚ ਵਿਭਾਗੀ ਕਾਰਜ ਵਿੱਚ ਲਗਾਤਾਰ ਗਿਰਾਵਟ ਆਈ ਹੈ । ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਬਹੁਤ ਸਾਰੀਆਂ ਗਰੰਟੀਆਂ ਦਿੱਤੀਆਂ ਸਨ ਅਤੇ ਉਹਨਾਂ ਗਰੰਟੀਆਂ ਵਿੱਚ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ਤੇ ਕਰਨਾ ਅਤੇ ਮਾਣਭੱਤੇ ਵਿੱਚ ਦੁਗਣਾ ਵਾਅਦਾ ਕਰਨਾ ਵੀ ਸ਼ਾਮਿਲ ਸੀ। ਜਿੱਥੇ ਇਹ ਗਰੰਟੀਆਂ ਸਨ।

ਉੱਥੇ ਵੱਖ-ਵੱਖ ਮੀਟਿੰਗਾਂ ਦੇ ਵਿੱਚ ਹੋਰ ਵੀ ਬਹੁਤ ਸਾਰੀਆਂ ਮੰਗਾਂ ਤੇ ਵਿਸ਼ਵਾਸ ਦਵਾਇਆ ਗਇਆ ਸੀ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫੇਸ ਰਿਕੋਗਨਾਈਜੇਸ਼ਨ ਸਿਸਟਮ ਦੇ ਤਹਿਤ ਲਾਭਪਾਤਰੀਆਂ ਦੀ ਸ਼ਨਾਖਤ ਕਰਨ ਲਈ ਆਂਗਣਵਾੜੀ ਕੇਂਦਰਾਂ ਵਿੱਚ ਮੋਬਾਇਲ ਖਰੀਦ ਕੇ ਦੇਣੇ ਹਨ। ਚਾਰ ਸਾਲ ਬੀਤਣ ਤੇ ਮੋਬਾਇਲ ਤਾਂ ਨਹੀਂ ਖਰੀਦੇ ਗਏ । ਵਿਭਾਗ ਦੇ ਅਕਸ਼ ਨੂੰ ਬਚਾਉਣ ਵਾਸਤੇ ਆਂਗਣਵਾੜੀ ਵਰਕਰਾਂ ਆਪਣੇ ਮੋਬਾਈਲਾਂ ਤੋਂ ਕੰਮ ਕਰ ਰਹੀਆਂ ਹਨ । ਪਰ ਐਫ.ਆਰ.ਐਸ ਨੂੰ ਬਹਾਨਾ ਬਣਾ ਕੇ ਅਜਨਾਲੇ ਤੋਂ ਵਰਕਰ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ।

ਜੱਥੇਬੰਦੀ ਨੇ ਕਿਹਾ ਕਿ ਇਹ ਅਸੂਲਨ ਗਲਤ ਹੈ ।ਜਿੰਨੀ ਦੇਰ ਸਰਕਾਰ ਨੇ ਫੋਨ ਨਹੀਂ ਦਿੱਤੇ ਤਾਂ ਸੇਵਾਵਾਂ ਕਿਵੇਂ ਖਤਮ ਕੀਤੀਆਂ ਜਾ ਸਕਦੀਆਂ ਹਨ। ਜਥੇਬੰਦੀ ਮੰਗ ਕਰਦੀ ਹੈ ਕਿ ਵਿਭਾਗ ਨੂੰ ਜਸਵਿੰਦਰ ਕੌਰ ਦੀਆਂ ਸੇਵਾਵਾਂ ਤੁਰੰਤ ਬਹਾਲ ਕੀਤੀਆ ਜਾਣ। ਉਨਾਂ ਨੇ ਦੱਸਿਆ ਕਿ ਆਮ ਆਦਮੀ ਸਰਕਾਰ ਦੇ ਸਮੇਂ ਆਂਗਣਵਾੜੀ ਦੀ ਭਰਤੀ ਲਈ ਹਦਾਇਤਾਂ ਤਿੰਨ ਵਾਰ ਬਦਲੀਆਂ ਜਾ ਚੁੱਕੀਆਂ ਹਨ ਅਤੇ ਜਿਸ ਵਿੱਚ ਲੰਬੇ ਸਮੇਂ ਤੋਂ ਲੜ ਕੇ ਪ੍ਰਾਪਤ ਕੀਤੇ ਬਹੁਤ ਸਾਰੇ ਹੱਕ ਵੀ ਖਤਮ ਕਰ ਦਿੱਤੇ ਗਏ ਹਨ । ਇਸ ਤੋਂ ਇਲਾਵਾ ਬੱਚਿਆਂ ਲਈ ਦਿੱਤੀ ਜਾ ਰਹੀ ਸਪਲੀਮੈਂਟਰੀ ਨਿਊਟਰੀਸ਼ਨ ਜਿਸ ਵਿੱਚ ਖਿੱਚੜੀ ਨਮਕੀਨ ਦਲੀਆ ਅਤੇ ਮਿੱਠਾ ਦਲੀਆ ਸ਼ਾਮਿਲ ਹੈ। ਉਹ ਸਹੀ ਮਾਇਨੇ ਦੇ ਵਿੱਚ ਪੰਜਾਬ ਦੇ ਲੋਕ ਪਸੰਦ ਨਹੀਂ ਕਰਦੇ ਅਤੇ ਇਸ ਵਿੱਚ ਸੁਧਾਰ ਦੀ ਮੰਗ ਬਹੁਤ ਵਾਰ ਕੀਤੀ ਜਾ ਚੁੱਕੀ ਹੈ। ਐਨਜੀਓ ਨੂੰ ਦਿੱਤੀ ਗਈ ਫੀਡ ਵਾਪਸ ਵਿਭਾਗ ਵਿੱਚ ਸ਼ਾਮਿਲ ਕਰਨਾ ਪੈਨਸ਼ਨ ਗ੍ਰੈਚੂਟੀ ਲਾਗੂ ਕਰਾਉਣਾ ਆਦਿ ਮੰਗਾਂ ਨੂੰ ਲੈ ਕੇ 1 ਮਾਰਚ 2026 ਨੂੰ ਮਲੋਟ ਵਿਖੇ ਵਿਭਾਗੀ ਮੰਤਰੀ ਦਾ ਕੀਤਾ ਜਾਵੇਗਾ ਘਰਾਓ ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।