ਕੀਮਤੀ ਭਗਤ ਨੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਪੰਜਾਬ
  • ਕੀਮਤੀ ਭਗਤ ਦੇ ਅਹੁਦਾ ਸੰਭਾਲਣ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਰਹੇ ਮੌਜੂਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ: ਦੇਸ਼ ਕਲਿੱਕ ਬਿਊਰੋ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਨਿਯੁਕਤ ਕੀਤੇ ਗਏ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਕੀਮਤੀ ਭਗਤ ਨੇ ਅੱਜ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ।

ਇਸ ਮੌਕੇ ਸ੍ਰੀ ਕੀਮਤੀ ਭਗਤ ਦੇ ਪਰਿਵਾਰਕ ਮੈਂਬਰਾਂ ਤੋਂ ਇਲ਼ਾਵਾ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ, ਸਾਧੂ-ਸੰਤ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕ ਹਾਜ਼ਰ ਸਨ।

ਭਗਤ ਨੇ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਉਹ ਪੰਜਾਬ ਰਾਜ ਵਿੱਚ ਬੇਸਹਾਰਾ ਗਊ ਮਾਤਾ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਬੇਸਹਾਰਾ ਪਸ਼ੂਆਂ ਕਾਰਨ ਹੋ ਰਹੇ ਜਾਨੀ-ਮਾਲੀ ਨੁਕਸਾਨ ਨੂੰ ਰੋਕਣ ਲਈ ਵੀ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਜ਼ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਕੋਸ਼ਿਸ਼ ਕਰਨਗੇ ਕਿ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਵੀ ਗਊਸ਼ਾਲਾਵਾਂ ਵਿੱਚ ਰੱਖਿਆ ਜਾ ਸਕੇ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਗਊ ਸੇਵਾ ਕਮਿਸ਼ਨ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਸ੍ਰੀ ਕੀਮਤੀ ਭਗਤ ਨੂੰ ਮੁਬਾਰਕਬਾਦ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਸੂਬੇ ਵਿੱਚ ਬੇਸਹਾਰਾ ਗਊਆਂ ਦੀ ਸੇਵਾ ਨੂੰ ਯਕੀਨੀ ਬਣਾਉਣਗੇ।

ਇਸ ਮੌਕੇ ਬਲਜਿੰਦਰ ਸਿੰਘ ਬੰਟੀ ਵਾਈਸ ਚੇਅਰਮੈਨ ਜੰਗਲਾਤ ਵਿਭਾਗ, ਮਹੰਤ ਰਵੀ ਕਾਂਤ ਜੀ, ਚੇਅਰਮੈਨ ਹਿੰਦੂ ਵੈਲਫੇਅਰ ਬੋਰਡ, ਸ੍ਰੀ ਸਤੀਸ਼ ਕੁਮਾਰ ਰਾਸ਼ਟਰੀ ਪ੍ਰਧਾਨ ਗਊ ਰੱਖਿਆ ਦਲ, ਅੰਮ੍ਰਿਤ ਭਗਤ, ਪ੍ਰਧਾਨ ਸਤਿਗੁਰੂ ਕਬੀਰ ਸੈਨਾ ਪੰਜਾਬ, ਰਮੇਸ਼ ਭਗਤ, ਗਊ ਸੇਵਾ ਕਮਿਸ਼ਨ ਦੇ ਸੀ.ਈ.ਓ. ਡਾ. ਰਾਜੇਸ਼ ਨਾਰੰਗ, ਡਿਪਟੀ ਸੀ.ਈ.ਓ. ਡਾ. ਪ੍ਰੀਤੀ ਸਿੰਘ, ਪਸ਼ੂ ਪਾਲਣ ਵਿਭਾਗ ਦੇ ਜਾਇੰਟ ਡਾਇਰੈਕਟਰ ਡਾ. ਸ਼ਾਮ ਸਿੰਘ ਤੇ ਵੈਟਨਰੀ ਅਫ਼ਸਰ ਡਾ. ਉਜਵਲ ਗੁਪਤਾ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।