ਇਰਾਨ ਨਾਲ ਜੰਗ ਵਿਚਾਲੇ ਇਜ਼ਰਾਈਲੀ ਫੌਜ ਲੇਬਨਾਨ ਵਿੱਚ ਹੋਈ ਦਾਖਲ

ਕੌਮਾਂਤਰੀ

ਨਵੀਂ ਦਿੱਲੀ, 3 ਮਾਰਚ: ਦੇਸ਼ ਕਲਿੱਕ ਬਿਊਰੋ:

ਇਰਾਨ ਨਾਲ ਚੱਲ ਰਹੀ ਜੰਗ ਦੌਰਾਨ ਇਜ਼ਰਾਈਲੀ ਫੌਜ ਲੇਬਨਾਨ ਵਿੱਚ ਦਾਖਲ ਹੋ ਗਈ ਹੈ। ਇਜ਼ਰਾਈਲੀ ਫੌਜ ਨੇ ਲੇਬਨਾਨ ਦੇ 59 ਇਲਾਕਿਆਂ ਨੂੰ ਤੁਰੰਤ ਖਾਲੀ ਕਰਨ ਦੇ ਹੁਕਮ ਵੀ ਦਿੱਤੇ ਹਨ। ਸੰਯੁਕਤ ਰਾਸ਼ਟਰ ਏਜੰਸੀ UNHCR ਦੇ ਅਨੁਸਾਰ, ਵਿਗੜਦੀ ਸਥਿਤੀ ਕਾਰਨ 30,000 ਤੋਂ ਵੱਧ ਲੋਕ ਆਪਣੇ ਘਰ ਛੱਡ ਕੇ ਚਲੇ ਗਏ ਹਨ।

ਇਸ ਤੋਂ ਇਲਾਵਾ, ਇਜ਼ਰਾਈਲ ਨੇ ਲਗਾਤਾਰ ਦੂਜੇ ਦਿਨ ਕਈ ਥਾਵਾਂ ‘ਤੇ ਬੰਬਾਰੀ ਕੀਤੀ, ਜਿਸ ਵਿੱਚ ਲੇਬਨਾਨੀ ਅੱਤਵਾਦੀ ਸਮੂਹ ਹਿਜ਼ਬੁੱਲਾ ਨੂੰ ਨਿਸ਼ਾਨਾ ਬਣਾਇਆ ਗਿਆ। ਸੋਮਵਾਰ ਦੇ ਹਮਲਿਆਂ ਵਿੱਚ 50 ਤੋਂ ਵੱਧ ਲੋਕ ਮਾਰੇ ਗਏ ਹਨ ਅਤੇ 150 ਤੋਂ ਵੱਧ ਜ਼ਖਮੀ ਹੋਏ ਹਨ।

ਹਿਜ਼ਬੁੱਲਾ ਨੂੰ ਈਰਾਨ ਪੱਖੀ ਮੰਨਿਆ ਜਾਂਦਾ ਹੈ। ਈਰਾਨ ਦੇ ਸੁਪਰੀਮ ਲੀਡਰ ਖਮੇਨੀ ਦੀ ਮੌਤ ਤੋਂ ਬਾਅਦ, ਇਸਨੇ ਇਜ਼ਰਾਈਲੀ ਸ਼ਹਿਰ ਹੈਫਾ ਦੇ ਨੇੜੇ ਇੱਕ ਫੌਜੀ ਅੱਡੇ ‘ਤੇ ਡਰੋਨ ਅਤੇ ਮਿਜ਼ਾਈਲਾਂ ਦਾਗੀਆਂ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।