ਪੰਜਾਬ ਸਰਕਾਰ ਨੇ 5 ਮਾਰਚ ਨੂੰ ਸੱਦੀ ਕੈਬਨਿਟ ਮੀਟਿੰਗ

ਪੰਜਾਬ

ਚੰਡੀਗੜ੍ਹ, 3 ਮਾਰਚ: ਦੇਸ਼ ਕਲਿੱਕ ਬਿਊਰੋ:

ਪੰਜਾਬ ਸਰਕਾਰ ਨੇ 5 ਮਾਰਚ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਕੈਬਿਨੇਟ ਦੀ ਮੀਟਿੰਗ ਪੰਜ ਮਾਰਚ ਦਿਨ ਵੀਰਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਦੁਪਹਿਰ 1:30 ਵਜੇ ਹੋਵੇਗੀ। ਮੀਟਿੰਗ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਦੱਸ ਦਈਏ ਕਿ ਇਹ ਮੀਟਿੰਗ ਪੰਜਾਬ ਸਰਕਾਰ ਦੇ ਬਜਟ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਬੁਲਾਈ ਗਈ ਹੈ। ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 6 ਮਾਰਚ ਨੂੰ ਰਾਜਪਾਲ ਦਾ ਭਾਸ਼ਣ ਹੋਵੇਗਾ, 7 ਮਾਰਚ ਨੂੰ ਛੁੱਟੀ ਹੋਵੇਗੀ ਅਤੇ 8 ਮਾਰਚ ਨੂੰ ਵਿੱਤ ਮੰਤਰੀ ਸਾਲ 2026-27 ਲਈ ਬਜਟ ਪੇਸ਼ ਕਰਨਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।