- ਹਰਿਆਣਾ 15 ਲੱਖ 86 ਹਜਾਰ ਕਿਸਾਨਾਂ ਦੇ ਖਾਤਿਆਂ ਵਿੱਚ ਆਏ 328 ਕਰੋੜ ਰੁਪਏ
- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਆਯੋਜਿਤ ਰਾਜਪੱਧਰੀ ਪੀਐਮ ਕਿਸਾਨ ਉਤਸਵ ਦਿਵਸ ਮੁੱਖ ਮਹਿਮਾਨ ਵਜੋ ਕੀਤੀ ਸ਼ਿਰਕਤ
- ਮੁੱਖ ਮੰਤਰੀ ਨੇ 22ਵੀਂ ਕਿਸਤ ਦੇ ਲਈ ਜਤਾਇਆ ਪ੍ਰਧਾਨ ਮੰਤਰੀ ਦਾ ਧੰਨਵਾਦ
- ਕਿਸਾਨ, ਪ੍ਰਧਾਨ ਮੰਤਰੀ ਦੀ ਯੋਜਨਾਵਾਂ ਦਾ ਕੇਂਦਰ ਬਿੰਦੂ – ਮੁੱਖ ਮੰਤਰੀ
ਚੰਡੀਗੜ੍ਹ, , 13 ਮਾਰਚ: ਦੇਸ਼ ਕਲਿੱਕ ਬਿਊਰੋ:
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਅਸਮ ਦੇ ਗੁਹਾਟੀ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 22ਵੀਂ ਕਿਸਤ ਤਹਿਤ ਦੇਸ਼ ਦੇ 9 ਕਰੋੜ 32 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 18 ਹਜਾਰ 640 ਕਰੋੜ ਰੁਪਏ ਦੀ ਰਕਮ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ। ਇਸ ਵਿੱਚ ਹਰਿਆਣਾ ਦੇ 15 ਲੱਖ 86 ਹਜਾਰ ਕਿਸਾਨਾਂ ਦੇ ਖਾਤਿਆਂ ਵਿੱਚ 328 ਕਰੋੜ ਰੁਪਏ ਦੀ ਰਕਮ ਪਾਈ ਗਈ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਦੇ ਪੀਡਬਲਿਯੂਡੀ ਰੇਸਟ ਹਾਊਸ ਵਿੱਚ ਆਯੋਜਿਤ ਰਾਜ ਪੱਧਰੀ ਪੀਐਮ ਕਿਸਾਨ ਉਤਸਵ ਦਿਵਸ 'ਤੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ ਅਤੇ ਆਨਲਾਇਨ ਰਾਹੀਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਪ੍ਰੋਗਰਾਮ ਦਾ ਲਾਇਵ ਪ੍ਰਸਾਰਣ ਦੇਖਿਆ। ਇਸ ਮੌਕੇ 'ਤੇ ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਵੀ ਮੌਜੂਦ ਰਹੇ।
ਪ੍ਰੋਗਰਾਮ ਦੇ ਬਾਅਦ ਮੀਡੀਆ ਪਰਸਨਸ ਨਾਲ ਗਲਬਾਤ ਕਰਦੇ ਹੋਏ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ 22ਵੀਂ ਕਿਸਤ ਜਾਰੀ ਕਰਨ ਦੇ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਮਾਲੀ ਸਹਾਇਤਾ ਦੇਸ਼ ਦੇ ਕਿਸਾਨਾਂ ਨੂੰ ਦਿੱਤੇ ਗਏ ਭਰੋਸੇ ਦਾ ਨਤੀਜਾ ਹੈ। ਇਹ ਉਸ ਸੰਕਲਪ ਦੀ ਮੁੜ ਪੁਸ਼ਟੀ ਹੈ, ਜੋ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸਾਡੇ ਅੰਨਦਾਤਾ ਦੀ ਭਲਾਈ ਲਈ ਲਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਯੋਜਨਾਵਾਂ ਦਾ ਕੇਂਦਰ ਬਿੰਦੂ ਹਨ। ਪ੍ਰਧਾਨ ਮੰਤਰੀ ਨੇ ਪਿਛਲੇ ਇੱਕ ਦਿਹਾਕੇ ਵਿੱਚ ਕਿਸਾਨਾਂ ਦੀ ਭਲਾਈ ਅਤੇ ਮਜਬੂਤੀਕਰਣ ਲਈ ਲਗਾਤਾਰ ਕੰਮ ਕੀਤਾ ਹੈ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 22ਵੀਂ ਕਿਸਤ ਦੇ ਤਹਿਤ ਹਰਿਆਣਾ ਦੇ 15 ਲੱਖ 86 ਹਜਾਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 328 ਕਰੋੜ ਰੁਪਏ ਪਹੁੰਚਾਉਣ ਦਾ ਕੰਮ ਕੀਤਾ ਹੈ। ਇਸ ਨੂੰ ਮਿਲਾ ਕੇ ਕਿਸਾਨਾਂ ਨੂੰ 22 ਕਿਸਤਾਂ ਵਿੱਚ ਕੁੱਲ 7 ਹਜਾਰ 562 ਕਰੋੜ ਰੁਪਏ ਦੀ ਰਕਮ ਜਾਰੀ ਹੋ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨਾਂ ਨੂੰ ਸਨਮਾਨ ਨਿਧੀ ਦੇਣ ਦੇ ਨਾਲ-ਨਾਲ ਖਾਦ ਵੀ ਸਬਸਿਡੀ 'ਤੇ ਉਪਲਬਧ ਕਰਵਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਚਾਹੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਹੋਵੇ, ਪ੍ਰਧਾਨ ਮੰਤਰੀ ਖੇਤੀਬਾੜੀ ਸਿੰਚਾਈ ਯੋਜਨਾ , ਕੁਸੁਮ ਯੋਜਨਾ ਤਹਿਤ ਕਿਸਾਨਾਂ ਨੂੰ ਸੋਲਰ ਨਾਲ ਜੋੜਨ ਦਾ ਕੰਮ ਹੋਵੇ, ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਲਗਾਤਾਰ ਕਿਸਾਨਾਂ ਨੂੰ ਮਜਬੂਤ ਕਰਨ ਦਾ ਕੰਮ ਕਰ ਰਹੇ ਹਨ।
ਇਸ ਮੌਕੇ 'ਤੇ ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਅਤੇ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਸਾਕੇਤ ਕੁਮਾਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਰਾਜ ਨਰਾਇਣ ਕੌਸ਼ਿਕ, ਮੁੱਖ ਮੰਤਰੀ ਦੇ ਮੀਡੀਆ ਸਕੱਤਰ ਸ੍ਰੀ ਪ੍ਰਵੀਣ ਅੱਤਰੇ ਸਮੇਤ ਹੋਰ ਸੀਨੀਅਰ ਅਧਿਕਾਰੀ ਅਤੇ ਭਾਰਤੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।



