ਮੋਹਾਲੀ, 17 ਮਾਰਚ: ਦੇਸ਼ ਕਲਿੱਕ ਬਿਊਰੋ:
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ ਭਰਿਆ ਫ਼ੋਨ ਆਇਆ ਹੈ। ਜਿਸ ‘ਚ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਿਸ ਦਾ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਫ਼ੋਨ ਕਰਨ ਵਾਲੇ ਨੇ ਗੈਂਗਸਟਰ ਨੇ ਕਿਹਾ ਕਿ ਉਹ ਗੋਲਡੀ ਬਰਾੜ ਬੋਲ ਰਿਹਾ ਹੈ। ਕਾਲ ਤੇ ਉਸ ਨੇ ਕਿਹਾ ਕਿ ਉਸ ਨੇ ਗਿੱਪੀ ਨੂੰ ਕੁਝ ਦਿਨ ਪਹਿਲਾਂ ਇੱਕ ਮੈਸਜ ਭੇਜਿਆ ਸੀ। ਜਿਸ ਦਾ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ।” ਇਸਨੂੰ ਨਜ਼ਰਅੰਦਾਜ਼ ਨਾ ਕਰੋ। ਨਹੀਂ ਤਾਂ ਬਹੁਤ ਬੁਰਾ ਹੋਵੇਗਾ। ਤੁਸੀਂ ਮੈਸਜ ਨੂੰ ਨਜ਼ਰਅੰਦਾਜ਼ ਕਰ ਸਕਦੇ ਹੋ। ਪਰ ਤੁਹਾਡੇ ਵੱਲ ਆਉਣ ਵਾਲੀਆਂ ਗੋਲੀਆਂ ਨੂੰ ਤੁਸੀਂ ਨਜ਼ਰਅੰਦਾਜ਼ ਨਹੀਂ ਕਰ ਸਕੋਗੇ।
ਡੀਐਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ ਨੂੰ ਅਜੇ ਤੱਕ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਜੇਕਰ ਕੋਈ ਸ਼ਿਕਾਇਤ ਆਉਂਦੀ ਹੈ, ਤਾਂ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।



