ਅਕਾਲੀ ਦਲ ਨੇ 2016 ਵਿੱਚ ਪਾਸ ਕੀਤਾ ਸੀ ਪਾਣੀ ’ਤੇ ਰਾਇਲਟੀ ਦਾ ਪ੍ਰਸਤਾਵ : ਅਰਵਿੰਦ ਖੰਨਾ

ਪੰਜਾਬ
  • ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਧਾਨ ਸਭਾ ਦਾ ਪ੍ਰਸਤਾਵ ਦੇਖੇ ‘ਆਪ’ ਸਰਕਾਰ

ਸੰਗਰੂਰ, 25 ਮਾਰਚ: ਦੇਸ਼ ਕਲਿੱਕ ਬਿਊਰੋ:

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪਾਣੀ ਦੇ ਮੁੱਦੇ ‘ਤੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦੇ ਹੋਏ ਕਿਹਾ ਹੈ ਕਿ ਇਸ ਮੁੱਦੇ ‘ਤੇ ਰਾਜਨੀਤੀ ਕਰਨ ਦੀ ਬਜਾਏ, ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗ ਰਹੀ ਪੰਜਾਬ ਸਰਕਾਰ ਨੂੰ ਸਾਲ 2016 ਵਿੱਚ ਪੰਜਾਬ ਵਿਧਾਨ ਸਭਾ ਵਿੱਚ ਅਕਾਲੀ ਦਲ ਸਰਕਾਰ ਵੱਲੋਂ ਪਾਸ ਕੀਤੇ ਪ੍ਰਸਤਾਵ ਦੇ ਆਧਾਰ ‘ਤੇ ਕਾਰਵਾਈ ਕਰਨੀ ਚਾਹੀਦੀ ਹੈ।

ਅਰਵਿੰਦ ਖੰਨਾ ਨੇ ਨੇੜਲੇ ਪਿੰਡ ਪੰਨਵਾਂ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਦੌਰਾਨ ਪ੍ਰਸਾਤਵ ਪਾਸ ਕਰਕੇ ਰਾਜਸਥਾਨ ਅਤੇ ਹਰਿਆਣਾ ਤੋਂ ਪਾਣੀ ਦੀ ਰਾਇਲਟੀ ਦੀ ਮੰਗ ਕੀਤੀ ਗਈ ਸੀ। ਪੰਜਾਬ ਸਰਕਾਰ ਕੋਲ ਇਸ ਮਾਮਲੇ ਵਿੱਚ ਪੂਰੀ ਜਾਣਕਾਰੀ ਨਹੀਂ ਹੈ। ਜਿਸ ਕਾਰਨ ਉਹ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪਾਣੀ ਦੇ ਮੁੱਦੇ ‘ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੀਆਂ ਗਈਆਂ ਗਲਤੀਆਂ ਨੂੰ ਸੁਧਾਰੇਗੀ। ਖੰਨਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਪੰਜਾਬ ਬਚਾਓ ਯਾਤਰਾ 2027 ਵਿੱਚ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਦਾ ਆਧਾਰ ਬਣੇਗੀ। ਪੰਜਾਬ ਬਚਾਓ ਯਾਤਰਾ ਰਾਹੀਂ ਲੋਕ ਖੁੱਲ੍ਹ ਕੇ ਅਕਾਲੀ ਦਲ ਦਾ ਸਮਰਥਨ ਕਰ ਰਹੇ ਹਨ। ਯਾਤਰਾਵਾਂ ਵਿੱਚ ਵੱਡੀ ਭੀੜ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਅਗਲੀ ਸਰਕਾਰ ਅਕਾਲੀ ਦਲ ਹੀ ਬਣਾਏਗਾ।

ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਕੀਤੇ ਆਪਣੇ ਕਿਸੇ ਵੀ ਵਾਅਦੇ ਨੂੰ ਪੂਰਾ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨ ਅਜੇ ਵੀ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ। ਸਾਬਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਵੱਲੋਂ ਸਰਕਾਰ ਬਣਾਉਣ ਤੋਂ ਬਾਅਦ, ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਰੋਹਿਤ ਕੁਮਾਰ, ਗਗਨ, ਡਾ. ਗੁਰਚਰਨ ਸਿੰਘ, ਜਗਦੇਵ ਸਿੰਘ ਅਤੇ ਹਰਜਿੰਦਰ ਸਿੰਘ ਰਾਣਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।