ਨਵੀਂ ਦਿੱਲੀ, 27 ਮਾਰਚ: ਦੇਸ਼ ਕਲਿੱਕ ਬਿਊਰੋ:
ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ 10-10 ਰੁਪਏ ਘਟਾ ਦਿੱਤੀ ਹੈ। ਪੈਟਰੋਲ ‘ਤੇ ਡਿਊਟੀ 13 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ 3 ਰੁਪਏ ਕਰ ਦਿੱਤੀ ਗਈ ਹੈ, ਜਦੋਂ ਕਿ ਡੀਜ਼ਲ ‘ਤੇ ਡਿਊਟੀ 10 ਰੁਪਏ ਤੋਂ ਘਟਾ ਕੇ ਜ਼ੀਰੋ ਕਰ ਦਿੱਤੀ ਗਈ ਹੈ। ਐਕਸਾਈਜ਼ ਡਿਊਟੀ ਵਿੱਚ ਕਟੌਤੀ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਸਥਿਰ ਰਹਿਣਗੀਆਂ ਅਤੇ ਕੰਪਨੀਆਂ ਕੀਮਤਾਂ ਨਹੀਂ ਵਧਾਉਣਗੀਆਂ।
ਅਮਰੀਕਾ ਅਤੇ ਇਜ਼ਰਾਈਲ ਨਾਲ ਈਰਾਨ ਦੀ ਜੰਗ ਕਾਰਨ, ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ 70 ਡਾਲਰ ਤੋਂ ਵੱਧ ਕੇ 100 ਡਾਲਰ ਪ੍ਰਤੀ ਬੈਰਲ ਤੋਂ ਵੱਧ ਹੋ ਗਈਆਂ ਹਨ। ਇਸ ਕਾਰਨ ਤੇਲ ਕੰਪਨੀਆਂ ਨੂੰ ਪ੍ਰਤੀ ਲੀਟਰ 30 ਰੁਪਏ ਤੱਕ ਦਾ ਨੁਕਸਾਨ ਹੋਇਆ ਹੈ। ਇਨ੍ਹਾਂ ਨੁਕਸਾਨਾਂ ਨੂੰ ਪੂਰਾ ਕਰਨ ਲਈ, ਤੇਲ ਕੰਪਨੀਆਂ ਕੀਮਤਾਂ ਵਧਾ ਸਕਦੀਆਂ ਸਨ। ਜਿਸ ਕਾਰਨ ਸਰਕਾਰ ਨੇ ਇਹ ਫੈਸਲਾ ਲਿਆ ਹੈ।



