ਚੰਡੀਗੜ੍ਹ, 29 ਮਾਰਚ: ਦੇਸ਼ ਕਲਿੱਕ ਬਿਊਰੋ:
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਪਠਾਨਮਾਜਰਾ ਨੂੰ ਪੰਜ ਦਿਨ ਪਹਿਲਾਂ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਉਹ ਦੋ ਸਾਲ ਪੁਰਾਣੇ ਬਲਾਤਕਾਰ ਮਾਮਲੇ ਵਿੱਚ ਲੋੜੀਂਦਾ ਸੀ। ਕੇਸ ਦਰਜ ਹੋਣ ਤੋਂ ਬਾਅਦ, ਪਠਾਨਮਾਜਰਾ ਨੂੰ ਪਹਿਲਾਂ ਕਰਨਾਲ, ਹਰਿਆਣਾ ਵਿੱਚ ਹਿਰਾਸਤ ‘ਚ ਲਿਆ ਗਿਆ ਸੀ, ਪਰ ਉਹ ਹਿਰਾਸਤ ਵਿੱਚੋਂ ਭੱਜ ਗਿਆ। ਬਾਅਦ ਵਿੱਚ ਉਹ ਆਸਟ੍ਰੇਲੀਆ ਭੱਜ ਗਿਆ। ਜਿਸ ਤੋਂ ਬਾਅਦ ਉਸ ਨੂੰ 25 ਮਾਰਚ ਨੂੰ ਮੱਧ ਪ੍ਰਦੇਸ਼ ‘ਚੋਂ ਗ੍ਰਿਫਤਾਰ ਕੀਤਾ ਗਿਆ ਸੀ। ਪੰਜਾਬ ਲਿਆਉਣ ਤੋਂ ਬਾਅਦ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ ਅਤੇ ਅਦਾਲਤ ਨੇ ਉਸ ਨੂੰ 4 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ। ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਪਠਾਨਮਾਜਰਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪੁਲਿਸ ਨੂੰ ਅਦਾਲਤ ਨੇ ਮੁੜ 7 ਦਿਨਾਂ ਦਾ ਪੁਲਿਸ ਦਿੱਤਾ ਹੈ।



