ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ

ਕੌਮਾਂਤਰੀ ਪੰਜਾਬ

ਚੰਡੀਗੜ੍ਹ, 31 ਮਾਰਚ: ਦੇਸ਼ ਕਲਿੱਕ ਬਿਊਰੋ:

ਕੈਨੇਡਾ ਦੇ ਸਰੀ ਵਿੱਚ ਇੱਕ ਪੰਜਾਬੀ ਨੌਜਵਾਨ ਜਸਮਨ ਸੇਖੋਂ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਸੇਖੋਂ ਨਸ਼ੀਲੇ ਪਦਾਰਥਾਂ ਦੇ ਵਪਾਰ ਵਿੱਚ ਸ਼ਾਮਲ ਸੀ। ਪੁਲਿਸ ਨੇ ਉਸਦੀ ਪਛਾਣ 27 ਸਾਲਾ ਪੰਜਾਬੀ ਨੌਜਵਾਨ ਵਜੋਂ ਕੀਤੀ ਹੈ। ਸਰੀ ਪੁਲਿਸ ਜਾਂਚ ਕਰ ਰਹੀ ਹੈ ਕਿ ਉਹ ਪੰਜਾਬ ਤੋਂ ਕਦੋਂ ਆਇਆ ਸੀ ਅਤੇ ਉਹ ਕਿੰਨੇ ਸਮੇਂ ਤੋਂ ਨਸ਼ੀਲੇ ਪਦਾਰਥਾਂ ਦੇ ਵਪਾਰ ਵਿੱਚ ਸ਼ਾਮਲ ਸੀ। ਇਹ ਘਟਨਾ ਸ਼ਨੀਵਾਰ ਨੂੰ ਵਾਪਰੀ ਸੀ, ਪਰ ਪੁਲਿਸ ਨੇ ਮੰਗਲਵਾਰ ਨੂੰ ਇਸਦੀ ਰਿਪੋਰਟ ਦਿੱਤੀ। ਪੁਲਿਸ ਨੇ ਕਿਹਾ ਕਿ ਗੋਲੀਬਾਰੀ ਦੀ ਆਵਾਜ਼ ਨੇ ਨੇੜਲੇ ਨਿਵਾਸੀਆਂ ਨੂੰ ਡਰਾ ਦਿੱਤਾ। ਲੋਕਾਂ ਨੇ ਐਮਰਜੈਂਸੀ ਨੰਬਰ ‘ਤੇ ਫੋਨ ਕੀਤਾ। ਪੁਲਿਸ 15 ਮਿੰਟ ਬਾਅਦ ਮੌਕੇ ‘ਤੇ ਪਹੁੰਚੀ। ਉਸ ਵਿਅਕਤੀ ਨੂੰ ਸੀਪੀਆਰ ਦਿੱਤਾ ਗਿਆ ਅਤੇ ਹਸਪਤਾਲ ਲਿਜਾਇਆ ਗਿਆ, ਪਰ ਉਹ ਜ਼ਖਮੀਆਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ।

ਪੁਲਿਸ ਨੇ ਕਿਹਾ ਕਿ ਨੌਜਵਾਨ ‘ਤੇ 10 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਉਸਦੇ ਘਰ ਦੀਆਂ ਸ਼ੀਸ਼ੇ ਦੀਆਂ ਖਿੜਕੀਆਂ ਚਕਨਾਚੂਰ ਹੋ ਗਈਆਂ। ਘਟਨਾ ਸਥਾਨ ‘ਤੇ ਸ਼ੀਸ਼ੇ ਅਤੇ ਖੂਨ ਖਿੱਲਰੇ ਹੋਏ ਮਿਲੇ। ਪੁਲਿਸ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕਤਲ ਨਸ਼ੀਲੇ ਪਦਾਰਥਾਂ ਦੇ ਵਪਾਰ ਨਾਲ ਦੁਸ਼ਮਣੀ ਕਾਰਨ ਹੋਇਆ ਹੈ। ਕਤਲ ਸੰਭਾਵਤ ਤੌਰ ‘ਤੇ ਨਸ਼ੀਲੇ ਪਦਾਰਥਾਂ ਅਤੇ ਗੈਂਗ ਨਾਲ ਸਬੰਧਤ ਹੈ। ਪੁਲਿਸ ਨੇ ਦੱਸਿਆ ਕਿ ਸੇਖੋਂ ਸ਼ਨੀਵਾਰ ਸ਼ਾਮ 6:40 ਵਜੇ ਦੇ ਕਰੀਬ 60ਵੇਂ ਐਵੇਨਿਊ ਦੇ 15100 ਬਲਾਕ ਵਿੱਚ ਇੱਕ ਟਾਊਨਹਾਊਸ ਵਿੱਚ ਠਹਿਰਿਆ ਹੋਇਆ ਸੀ, ਜਿੱਥੇ ਗੋਲੀਬਾਰੀ ਹੋਈ। ਪੁਲਿਸ ਨੇ ਮੰਗਲਵਾਰ ਨੂੰ ਇੱਕ ਪ੍ਰੈਸ ਰਿਲੀਜ਼ ਵਿੱਚ ਘਟਨਾ ਦੇ ਵੇਰਵੇ ਸਾਂਝੇ ਕੀਤੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।