ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਪੰਜਾਬ

ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਪ੍ਰੈਲ : ਦੇਸ਼ ਕਲਿੱਕ ਬਿਊਰੋ:

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਭਾਰੀ ਗੜ੍ਹੇਮਾਰੀ ਕਾਰਣ ਹੋਏ ਨੁਕਸਾਨ ਦਾ ਮੌਕੇ ‘ਤੇ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਪਿੰਡ ਲੱਖੇਵਾਲੀ, ਲੱਕੜਵਾਲਾ, ਸ਼ੇਰੇਆਲਾ, ਨੰਦਗੜ੍ਹ, ਗੰਧੜ੍ਹ, ਭੁਲੇਰੀਆਂ ਅਤੇ ਭਾਗਸਰ ਵਿਖੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲਿਆ।

ਕੈਬਨਿਟ ਮੰਤਰੀ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਗਿਰਦਾਵਰੀ ਕਰਨ ਦੇ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਬਣਦਾ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਨੇ ਕਿਸਾਨ ਭਰਾਵਾਂ ਵੱਲੋਂ ਪਹਿਲਾਂ ਦੇ ਬਕਾਇਆ ਮੁਆਵਜ਼ੇ ਸੰਬੰਧੀ ਉਠਾਈ ਗਈ ਮੰਗ ਨੂੰ ਵੀ ਗੰਭੀਰਤਾ ਨਾਲ ਲੈਂਦਿਆਂ ਉਸਦੀ ਪੈਰਵਾਈ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਇਸ ਸਬੰਧੀ ਰਿਪੋਰਟ ਅਗਲੇ ਦਿਨਾਂ ਵਿੱਚ ਪ੍ਰਾਪਤ ਹੋ ਜਾਵੇਗੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰ ਇਕ ਪੀੜ੍ਹਤ ਪਰਿਵਾਰ ਦੀ ਸਹਾਇਤਾ ਕਰਨ ਲਈ ਸਰਕਾਰ ਵਚਨਬੱਧ ਹੈ।

ਇਸ ਮੌਕੇ ਜਸ਼ਨ ਬਰਾੜ ਚੇਅਰਮੈਨ ਮਾਰਕਿਟ ਕਮੇਟੀ ਮਲੋਟ, ਚੇਅਰਮੈਨ ਕੋਪਰੇਟਿਵ ਬੈਂਕ ਸਿਮਰਜੀਤ ਬਰਾੜ, ਪੀ.ਏ ਅਰਸ਼ ਸਿੱਧੂ, ਪੀ.ਏ ਛਿੰਦਰ ਪਾਲ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।