ਬਠਿੰਡਾ, 8 ਅਪ੍ਰੈਲ: ਦੇਸ਼ ਕਲਿੱਕ ਬਿਊਰੋ:
ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ 11 ਅਪ੍ਰੈਲ ਨੂੰ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿਖੇ ਸੰਕੇਤਕ ਧਰਨਾ ਦੇਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸੰਧੂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਦਿੜ੍ਹਬਾ ਵਿਖੇ ਸੰਕੇਤਕ ਧਰਨਾ ਲਗਾਉਣ ਤੋਂ ਬਾਅਦ ਉੱਥੇ ਸਥਿਤ ਵਿੱਤ ਮੰਤਰੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਐਕਸ਼ਨ ਵਿੱਚ ਜਿਲ੍ਹਾ ਬਠਿੰਡਾ ਦੇ ਐੱਸ.ਐੱਲ.ਏ. ਸਾਥੀ ਵੀ ਸ਼ਮੂਲੀਅਤ ਕਰਨਗੇ।
ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ ਨੇ ਦੱਸਿਆ ਕਿ 2011 ‘ਚ ਐੱਸ.ਐੱਲ.ਏ. ਕੇਡਰ ਦੇ ਬਰਾਬਰ ਦੀਆਂ ਆਸਾਮੀਆਂ ਨੂੰ ਉਚੇਰੇ ਪੇਅ ਸਕੇਲ ਦੇ ਕੇ ਪੇਅ ਪੈਰਿਟੀ ਤੋੜ ਦਿੱਤੀ ਗਈ ਸੀ। ਜਿਸ ਨੂੰ ਬਹਾਲ ਕਰਵਾਉਣ ਲਈ ਉਨ੍ਹਾਂ ਦੀ ਜਥੇਬੰਦੀ ਲੰਮੇ ਸਮੇਂ ਤੋਂ ਸੰਘਰਸ਼ ਦੀ ਰਾਹ ‘ਤੇ ਹੈ ਅਤੇ ਆਉਣ ਵਾਲੇ ਸਮੇਂ ‘ਚ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ‘ਤੇ ਜਿਲ੍ਹਾ ਜਨਰਲ ਸਕੱਤਰ ਜਸਪ੍ਰੀਤ ਸਿੰਘ ਸਿੱਧੂ, ਮੀਤ ਪ੍ਰਧਾਨ ਲਖਵਿੰਦਰ ਸਿੰਘ ਮੌੜ, ਸੰਯੁਕਤ ਸਕੱਤਰ ਗੁਰਦੀਪ ਸਿੰਘ ਰਾਮਪੁਰਾ, ਵਿੱਤ ਸਕੱਤਰ ਹਰਜੀਤ ਸਿੰਘ ਕੇਸਰ ਸਿੰਘ ਵਾਲਾ, ਪ੍ਰੈੱਸ ਸਕੱਤਰ ਹਰਿੰਦਰ ਸਿੰਘ ਮੱਲਕੇ, ਜਥੇਬੰਦਕ ਸਕੱਤਰ ਰਾਜਵੰਤ ਸਿੰਘ ਬੇਗਾ, ਜਿਲ੍ਹਾ ਕਮੇਟੀ ਮੈਂਬਰ ਕੁਲਦੀਪ ਸਿੰਘ ਖਿਆਲੀਵਾਲਾ, ਟਿੰਕੂ ਚਾਵਲਾ ਤੇ ਮੁਕੇਸ਼ ਕੋੜਾ ਹਾਜ਼ਰ ਸਨ।



