97 ਸਾਲ ਦੇ ਆਜ਼ਾਦੀ ਘੁਲਾਟੀਏ ਚਿਮਨ ਲਾਲ ਮਿੱਤਲ ਦਾ ਦੇਹਾਂਤ

ਪੰਜਾਬ
  • ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ

ਗੋਨਿਆਣਾ 16 ਅਪ੍ਰੈਲ : ਦੇਸ਼ ਕਲਿੱਕ ਬਿਊਰੋ:

ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਦੇ ਹੋਏ ਆਪਣੀ ਜ਼ਿੰਦਗੀ ਦੇ ਕੀਮਤੀ ਸਾਲ ਸਮਰਪਿਤ ਕਰਨ ਵਾਲੇ ਅਜ਼ਾਦੀ ਘੁਲਾਟੀਏ ਮਾਸਟਰ ਚਿਮਨ ਲਾਲ ਮਿੱਤਲ ਦਾ 97 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ।

ਅਜ਼ਾਦੀ ਘੁਲਾਟੀਏ ਮਾਸਟਰ ਚਿਮਨ ਲਾਲ ਮਿੱਤਲ ਨੂੰ ਅੱਜ ਗੋਨਿਆਣਾ ਦੇ ਸ਼ਮਸ਼ਾਨ ਘਾਟ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਇਸ ਮੌਕੇ ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ, ਉਪ ਮੰਡਲ ਮੈਜਿਸਟਰੇਟ ਬਠਿੰਡਾ ਬਲਕਰਨ ਸਿੰਘ ਮਾਹਲ ਹਾਜ਼ਰ ਸਨ।

ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ ਨੇ ਅੱਜ ਅਜ਼ਾਦੀ ਘੁਲਾਟੀਏ ਮਾਸਟਰ ਚਿਮਨ ਲਾਲ ਮਿੱਤਲ ਨੂੰ ਅੰਤਿਮ ਵਿਦਾਈ ਦੇਣ ਉਪਰੰਤ ਕਿਹਾ ਕਿ ਅਸੀਂ ਇਹਨਾਂ ਆਜ਼ਾਦੀ ਘੁਲਾਟੀਆਂ ਦੇ ਦੇਸ਼ ਨੂੰ ਅਜ਼ਾਦ ਕਰਾਉਣ ਲਈ ਪਾਏ ਆਪਣੇ ਵਡਮੁੱਲੇ ਯੋਗਦਾਨ ਸਦਕਾ ਹੀ ਆਜ਼ਾਦ ਦੇਸ਼ ਵਿੱਚ ਆਪਣਾ ਜੀਵਨ ਬਤੀਤ ਕਰ ਰਹੇ ਹਾਂ।

ਇਸ ਮੌਕੇ ਅਜ਼ਾਦੀ ਘੁਲਾਟੀਏ ਮਾਸਟਰ ਚਿਮਨ ਲਾਲ ਮਿੱਤਲ ਦੇ ਰਿਸ਼ਤੇਦਾਰ, ਸਾਕ ਸਬੰਧੀ, ਰਜ਼ਨੀਸ਼ ਰਾਜੂ ਸੀਨੀਅਰ ਆਗੂ ਆਮ ਆਦਮੀ ਪਾਰਟੀ, ਪ੍ਰਿਤਪਾਲ ਸਿੰਘ ਡੀ.ਐਸ.ਪੀ ਭੁੱਚੋ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਆਮ ਲੋਕ ਅਤੇ ਮੰਡੀ ਨਿਵਾਸੀ ਆਦਿ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।