- ਹੁਣ ਕੋਈ ਵੀ ਪੰਜਾਬ ਵਿੱਚ ਬੇਅਦਬੀ ਕਰਨ ਦੀ ਨਹੀਂ ਕਰ ਸਕੇਗਾ ਹਿੰਮਤ : ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 19 ਅਪ੍ਰੈਲ : ਦੇਸ਼ ਕਲਿੱਕ ਬਿਊਰੋ:
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੜੀ ਖੁਸ਼ੀ ਨਾਲ ਦੱਸਿਆ ਕਿ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੇਅਦਬੀ ਵਿਰੋਧੀ ਬਿੱਲ 13 ਅਪ੍ਰੈਲ, 2026 ਨੂੰ ਪੰਜਾਬ ਦੇ ਮੁੱਖ ਮੰਤਰੀ ਸ . ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਸੀ।
ਸਪੀਕਰ ਸੰਧਵਾਂ ਨੇ ਦੱਸਿਆ ਕਿ ਇਸ ਬੇਅਦਬੀ ਵਿਰੋਧੀ ਐਕਟ ਤਹਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਦੀ ਵਿਵਸਥਾ ਹੈ। ਉਨ੍ਹਾਂ ਨੇ ਖੁਸ਼ੀ ਜ਼ਾਹਰ ਕਰਦਿਆਂ ਦੱਸਿਆ ਕਿ ਪਰਮਾਤਮਾ ਨੇ ਮੈਨੂੰ ਧਾਰਮਿਕ ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਵਧਾਉਣ ਦਾ ਮੌਕਾ ਦਿੱਤਾ ਹੈ। ਇਸ ਬਿੱਲ ਰਾਹੀਂ ਸਾਡੀ ਸਰਕਾਰ ਨੇ ਧਾਰਮਿਕ ਬੇਅਦਬੀ ਨਾਲ ਸਬੰਧਤ ਪੰਜਾਬੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਕੀਤੀ ਹੈ।



