ਪੰਜਾਬ ‘ਚ ਮਿਉਂਸਪਲ ਚੋਣਾਂ ਦਾ ਐਲਾਨ

Punjab ਚੋਣਾਂ

9 ਕਾਰਪੋਰੇਸ਼ਨਾਂ ਤੇ 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੀਆਂ ਹੋਣਗੀਆਂ ਚੋਣਾਂ

ਚੰਡੀਗੜ੍ਹ: 11 ਮਈ, ਦੇਸ਼ ਕਲਿੱਕ ਬਿਓਰੋ:
ਪੰਜਾਬ ਦੇ ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੀਆਂ 8 ਕਾਰਪੋਰੇਸ਼ਨਾਂ, 76 ਮਿਉਂਸਪਲਟੀਆਂ ਅਤੇ 21 ਨਗਰ ਪੰਚਾਇਤਾਂ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ।
ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜਕਮਲ ਚੌਧਰੀ, ਚੋਣ ਕਮਿਸ਼ਨਰ ਪੰਜਾਬ ਨੇ ਐਲਾਨ ਕੀਤਾ ਕਿ ਉਮੀਦਵਾਰਾਂ ਦੀ ਨਾਮਜ਼ਦਗੀ ਦੀ ਮਿਤੀ 13 ਮਈ ਤੋਂ 16 ਮਈ ਤੱਕ, ਕਾਗਜ਼ਾਂ ਦੀ ਪੜਤਾਲ 18 ਮਈ ਨੂੰ ਅਤੇ ਪੇਪਰ ਵਾਪਸ ਲੈਣ ਦੀ ਆਖਰੀ ਮਿਤੀ 19 ਮਈ ਹੋਵੇਗੀ। ਵੋਟਾਂ 26 ਮਈ ਨੂੰ 8 ਵਜੇ ਤੋਂ 6 ਵਜੇ ਤੱਕ ਪੈਣਗੀਆਂ ਅਤੇ ਨਤੀਜੇ 29 ਮਈ ਨੂੰ ਐਲਾਨੇ ਜਾਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅੱਜ ਤੋਂ ਮਾਡਲ ਕੋਡ ਆਫ ਕੰਡਕਟ ਲਾਗੂ ਹੋ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।