ਵੱਡੀ ਖ਼ਬਰ: ED ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਪਹੁੰਚੇ ਹਾਈਕੋਰਟ!

ਪੰਜਾਬ
  • ਸੰਜੀਵ ਅਰੋੜਾ ਨੇ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ; ਅੱਜ ਹੋ ਸਕਦੀ ਹੈ ਸੁਣਵਾਈ
  • ਗ੍ਰਿਫ਼ਤਾਰੀ ਨੂੰ ਦੱਸਿਆ ਗੈਰ-ਕਾਨੂੰਨੀ- ਹਾਈਕੋਰਟ ‘ਚ ਦਾਇਰ ਕੀਤੀ ਪਟੀਸ਼ਨ
  • ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼, ਅਦਾਲਤੀ ਫੈਸਲੇ ‘ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਚੰਡੀਗੜ੍ਹ, 12 ਮਈ 2026: ਚੰਡੀਗੜ੍ਹ ਤੋਂ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਮੰਤਰੀ ਸੰਜੀਵ ਅਰੋੜਾ ਦੇ ਮਾਮਲੇ ਵਿੱਚ ਇੱਕ ਵੱਡਾ ਕਾਨੂੰਨੀ ਮੋੜ ਸਾਹਮਣੇ ਆਇਆ ਹੈ।

ਸੰਜੀਵ ਅਰੋੜਾ ਨੇ ਆਪਣੀ ਗ੍ਰਿਫ਼ਤਾਰੀ ਅਤੇ ਅਦਾਲਤ ਵੱਲੋਂ ਦਿੱਤੇ ਗਏ ਰਿਮਾਂਡ ਨੂੰ ਚੁਣੌਤੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਕਾਰਵਾਈ ਤੋਂ ਬਾਅਦ ਸੂਬੇ ਦੇ ਸਿਆਸੀ ਅਤੇ ਕਾਨੂੰਨੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ।

ਹਾਈਕੋਰਟ ਵਿੱਚ ਦਾਇਰ ਕੀਤੀ ਗਈ ਆਪਣੀ ਪਟੀਸ਼ਨ ਵਿੱਚ ਸੰਜੀਵ ਅਰੋੜਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਉਸ ਤੋਂ ਬਾਅਦ ਦੀ ਕਾਰਵਾਈ ਕਾਨੂੰਨੀ ਨਿਯਮਾਂ ਦੇ ਉਲਟ ਸੀ।

ਉਨ੍ਹਾਂ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਉਨ੍ਹਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇ। ਪਟੀਸ਼ਨ ਵਿੱਚ ਗ੍ਰਿਫ਼ਤਾਰੀ ਦੇ ਢੰਗ ਅਤੇ ਰਿਮਾਂਡ ਦੀ ਪ੍ਰਕਿਰਿਆ ਨੂੰ ਚੁਣੌਤੀ ਦਿੱਤੀ ਗਈ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਹਾਈਕੋਰਟ ਅੱਜ ਦੁਪਹਿਰ ਤੱਕ ਇਸ ਪਟੀਸ਼ਨ ‘ਤੇ ਸੁਣਵਾਈ ਕਰ ਸਕਦੀ ਹੈ। ਜੇਕਰ ਅਦਾਲਤ ਇਸ ਮਾਮਲੇ ਵਿੱਚ ਕੋਈ ਸਖ਼ਤ ਟਿੱਪਣੀ ਕਰਦੀ ਹੈ ਜਾਂ ਰਾਹਤ ਦਿੰਦੀ ਹੈ, ਤਾਂ ਇਸ ਦਾ ਅਸਰ ਚੱਲ ਰਹੀ ਜਾਂਚ ‘ਤੇ ਵੀ ਪੈ ਸਕਦਾ ਹੈ।

ਦੱਸਣਯੋਗ ਹੈ ਕਿ, ਹੁਣ ਜਦੋਂ ਇਹ ਮਾਮਲਾ ਹਾਈਕੋਰਟ ਪਹੁੰਚ ਗਿਆ ਹੈ, ਤਾਂ ਸਭ ਦੀਆਂ ਨਜ਼ਰਾਂ ਅਦਾਲਤੀ ਕਾਰਵਾਈ ‘ਤੇ ਟਿਕੀਆਂ ਹੋਈਆਂ ਹਨ ਕਿ ਕੀ ਉਨ੍ਹਾਂ ਨੂੰ ਕੋਈ ਅੰਤਰਿਮ ਰਾਹਤ ਮਿਲਦੀ ਹੈ ਜਾਂ ਨਹੀਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।