Big Breaking- ਆਤਮਘਾਤੀ ਹਮਲੇ ‘ਚ 8 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

ਕੌਮਾਂਤਰੀ

ਪੇਸ਼ਾਵਰ/ਇਸਲਾਮਾਬਾਦ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਆਤਮਘਾਤੀ ਧਮਾਕਾ (Suicide Blast) ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦਰਦਨਾਕ ਹਾਦਸੇ ਵਿੱਚ ਹੁਣ ਤੱਕ ਕਰੀਬ 8 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਦਰਜਨਾਂ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।

ਧਮਾਕਾ ਇੰਨਾ ਜ਼ੋਰਦਾਰ ਸੀ ਕਿ ਇਸ ਦੀ ਆਵਾਜ਼ ਦੂਰ-ਦੂਰ ਤੱਕ ਸੁਣੀ ਗਈ, ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਅਫ਼ਰਾ-ਤਫ਼ਰੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰੇ ਵਿੱਚ ਲੈ ਲਿਆ ਹੈ ਅਤੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।

ਸਥਾਨਕ ਪ੍ਰਸ਼ਾਸਨ ਮੁਤਾਬਕ ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਫਿਲਹਾਲ ਕਿਸੇ ਵੀ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।