ਵੱਡੀ ਖ਼ਬਰ! Verka ਨੇ ਦੁੱਧ ਦੇ ਰੇਟਾਂ ‘ਚ ਕੀਤਾ ਵਾਧਾ
ਚੰਡੀਗੜ੍ਹ, 13 ਮਈ 2026
ਪੰਜਾਬ ਵਿੱਚ ਮਹਿੰਗਾਈ ਦੀ ਮਾਰ ਝੱਲ ਰਹੀ ਜਨਤਾ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਪੰਜਾਬ ਦੇ ਮਸ਼ਹੂਰ ਡੇਅਰੀ ਬ੍ਰਾਂਡ ਵੇਰਕਾ (Verka) ਨੇ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦਾ ਐਲਾਨ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ, ਵੇਰਕਾ ਨੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਕੀਤਾ ਹੈ। ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਦੁੱਧ ਦੇ ਉਤਪਾਦਨ ਦੀ ਲਾਗਤ ਅਤੇ ਪਸ਼ੂਆਂ ਦੀ ਖੁਰਾਕ ਮਹਿੰਗੀ ਹੋਣ ਕਾਰਨ ਮਿਲਕ ਫੈਡਰੇਸ਼ਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਦੱਸ ਦਈਏ ਕਿ ਗਰਮੀ ਦੇ ਇਸ ਸੀਜ਼ਨ ਵਿੱਚ ਦੁੱਧ ਦੀ ਮੰਗ ਵਧਣ ਦੇ ਨਾਲ ਹੀ ਕੀਮਤਾਂ ਵਿੱਚ ਹੋਏ ਇਸ ਵਾਧੇ ਨੇ ਆਮ ਆਦਮੀ ਦੀ ਜੇਬ ‘ਤੇ ਸਿੱਧਾ ਅਸਰ ਪਾਇਆ ਹੈ। ਸਵੇਰ ਦੀ ਚਾਹ ਤੋਂ ਲੈ ਕੇ ਬੱਚਿਆਂ ਦੇ ਦੁੱਧ ਤੱਕ, ਹਰ ਚੀਜ਼ ਹੁਣ ਮਹਿੰਗੀ ਹੋ ਜਾਵੇਗੀ।
ਪੰਜਾਬ ਦੀ ਆਮ ਜਨਤਾ ਦਾ ਕਹਿਣਾ ਹੈ ਕਿ ਪਹਿਲਾਂ ਹੀ ਸਬਜ਼ੀਆਂ ਅਤੇ ਹੋਰ ਖਾਣ-ਪੀਣ ਦੀਆਂ ਵਸਤੂਆਂ ਮਹਿੰਗੀਆਂ ਹਨ, ਅਤੇ ਹੁਣ ਦੁੱਧ ਦੇ ਰੇਟ ਵਧਣ ਨਾਲ ਘਰ ਦਾ ਬਜਟ ਪੂਰੀ ਤਰ੍ਹਾਂ ਵਿਗੜ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਿਕ, “ਵੇਰਕਾ ਵੱਲੋਂ ਵਧਾਈਆਂ ਗਈਆਂ ਕੀਮਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।



