ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ; ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

ਪੰਜਾਬ

ਚੰਡੀਗੜ੍ਹ 13 ਮਈ 2026-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਦੇ ਵੱਲੋਂ ਇੱਕ ਨਵਾਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਸੂਬਾ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਮੂਹ ਡੀਈਓਜ (ਐਲੀਮੈਂਟਰੀ ਸਿੱਖਿਆ) ਪੰਜਾਬ ਨੂੰ ਇੱਕ ਪੱਤਰ ਜਾਰੀ ਕਰਦਿਆਂ ਹੋਇਆਂ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਆਮ ਬਦਲੀਆਂ ਤਨਾਤੀਆਂ ਕਰਨ ਸਬੰਧੀ ਹਦਾਇਤਾਂ ਅਤੇ ਸਮਾਂ ਸਾਰਨੀ ਜਾਰੀ ਕਰਨ ਬਾਰੇ ਲਿਖਿਆ ਗਿਆ ਹੈ।

ਵਿਭਾਗ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਸਰਕਾਰ ਵੱਲੋਂ ਪ੍ਰਾਪਤ ਹਵਾਲਾ ਅਧੀਨ ਪੱਥਰਾਂ ਦੇ ਸੰਬੰਧ ਵਿੱਚ ਲਿਖਿਆ ਜਾਂਦਾ ਹੈ ਕਿ ਜ਼ਿਲ੍ਹਾ ਸਿੱਖਿਆ ਅਫਸਰਾਂ ਦੇ ਅਧੀਨ ਕੰਮ ਕਰਦੇ ਬੀਪੀਈਓਜ ਜੋ ਬਦਲੀ ਕਰਵਾਉਣਾ ਚਾਹੁੰਦੇ ਹਨ, ਉਹਨਾਂ ਦੀ ਪ੍ਰਤੀ ਬੇਨਤੀ ਅਧਿਕਾਰਤ ਈਮੇਲ ਉੱਤੇ 15 ਮਈ 2026 ਤੱਕ ਭੇਜਣੀ ਯਕੀਨੀ ਬਣਾਈ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।