NEET ਪ੍ਰੀਖਿਆ ਦੇਣ ਵਾਲੇ 22 ਲੱਖ ਵਿਦਿਆਰਥੀਆਂ ਲਈ ਵੱਡੀ ਖ਼ਬਰ: NTA ਵੱਲੋਂ ਨਵੀਂ ਤਾਰੀਖ਼ ਦਾ ਐਲਾਨ

ਰਾਸ਼ਟਰੀ
  • ਹੁਣ 21 ਜੂਨ ਨੂੰ ਹੋਵੇਗਾ ਪੇਪਰ

ਨਵੀਂ ਦਿੱਲੀ: ਮੈਡੀਕਲ ਪ੍ਰਵੇਸ਼ ਪ੍ਰੀਖਿਆ NEET (UG) ਦੇਣ ਵਾਲੇ ਦੇਸ਼ ਦੇ ਲਗਭਗ 22 ਲੱਖ ਵਿਦਿਆਰਥੀਆਂ ਲਈ ਰਾਹਤ ਅਤੇ ਅਹਿਮ ਖ਼ਬਰ ਸਾਹਮਣੇ ਆਈ ਹੈ। ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਪ੍ਰੀਖਿਆ ਦੀ ਨਵੀਂ ਤਾਰੀਖ਼ ਦਾ ਰਸਮੀ ਐਲਾਨ ਕਰ ਦਿੱਤਾ ਹੈ। ਹੁਣ ਇਹ ਪ੍ਰੀਖਿਆ ਆਗਾਮੀ ਮਹੀਨੇ 21 ਜੂਨ 2026 ਨੂੰ ਦੇਸ਼ ਭਰ ਵਿੱਚ ਦੁਬਾਰਾ ਕਰਵਾਈ ਜਾਵੇਗੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਹ ਪ੍ਰੀਖਿਆ 3 ਮਈ ਨੂੰ ਹੋਈ ਸੀ, ਪਰ ਰਾਜਸਥਾਨ ਵਿੱਚ ਪੇਪਰ ਲੀਕ ਹੋਣ ਦੀਆਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਪ੍ਰੀਖਿਆ ‘ਤੇ ਸਵਾਲ ਖੜ੍ਹੇ ਹੋ ਗਏ ਸਨ। ਪੇਪਰ ਲੀਕ ਹੋਣ ਦੀ ਪੁਸ਼ਟੀ 7 ਮਈ ਨੂੰ ਹੋਈ ਸੀ, ਜਿਸ ਤੋਂ ਬਾਅਦ NTA ਨੇ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ 12 ਮਈ ਨੂੰ ਪ੍ਰੀਖਿਆ ਰੱਦ ਕਰਨ ਦਾ ਫੈਸਲਾ ਸੁਣਾਇਆ ਸੀ। ਫਿਲਹਾਲ ਸੀਬੀਆਈ (CBI) ਇਸ ਪੇਪਰ ਲੀਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਨੈਸ਼ਨਲ ਟੈਸਟਿੰਗ ਏਜੰਸੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮ ‘X’ (ਪਹਿਲਾਂ ਟਵਿੱਟਰ) ‘ਤੇ ਇੱਕ ਪੋਸਟ ਸਾਂਝੀ ਕਰਕੇ ਵਿਦਿਆਰਥੀਆਂ ਨੂੰ ਨਵੀਂ ਤਾਰੀਖ਼ ਬਾਰੇ ਸੂਚਿਤ ਕੀਤਾ ਹੈ। ਏਜੰਸੀ ਨੇ ਲਿਖਿਆ ਹੈ ਕਿ India Govt ਤੋਂ ਹਰੀ ਝੰਡੀ ਮਿਲਣ ਤੋਂ ਬਾਅਦ NEET (UG) 2026 ਦੀ ਪ੍ਰੀਖਿਆ ਹੁਣ 21 ਜੂਨ ਨੂੰ ਮੁੜ ਕਰਵਾਈ ਜਾ ਰਹੀ ਹੈ।

NTA ਨੇ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਜਾਂ ਗ਼ੈਰ-ਅਧਿਕਾਰਤ ਜਾਣਕਾਰੀਆਂ ‘ਤੇ ਵਿਸ਼ਵਾਸ ਨਾ ਕਰਨ। ਏਜੰਸੀ ਨੇ ਸਪੱਸ਼ਟ ਕੀਤਾ ਹੈ ਕਿ ਪ੍ਰੀਖਿਆ ਨਾਲ ਜੁੜੇ ਕਿਸੇ ਵੀ ਅਪਡੇਟ ਲਈ ਸਿਰਫ਼ NTA ਦੀ ਅਧਿਕਾਰਤ ਵੈੱਬਸਾਈਟ ‘ਤੇ ਹੀ ਭਰੋਸਾ ਕੀਤਾ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।