Weather Update: ਮੌਸਮ ਵਿਭਾਗ ਵੱਲੋਂ ਪੰਜਾਬ ਸਣੇ ਕਈ ਰਾਜਾਂ ‘ਚ ਮੀਂਹ ਭਾਰੀ ਮੀਂਹ ਦਾ ਅਲਰਟ

ਪੰਜਾਬ ਰਾਸ਼ਟਰੀ

ਨਵੀਂ ਦਿੱਲੀ: ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਅਨੁਸਾਰ, ਪੱਛਮੀ ਪੌਣਾਂ ਦੇ ਨਾਲ ਇੱਕ ਪੱਛਮੀ ਵਿਛੋੜਾ (Western Disturbance) ਸਰਗਰਮ ਹੈ। ਇਸ ਦੇ ਨਾਲ ਹੀ ਪੱਛਮੀ ਉੱਤਰ ਪ੍ਰਦੇਸ਼, ਦੱਖਣ-ਪੱਛਮੀ ਰਾਜਸਥਾਨ ਅਤੇ ਉਸ ਦੇ ਨਾਲ ਲੱਗਦੇ ਪਾਕਿਸਤਾਨੀ ਖੇਤਰਾਂ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ। ਦੂਜੇ ਪਾਸੇ, ਬੰਗਾਲ ਦੀ ਖਾੜੀ ਦੇ ਦੱਖਣੀ ਹਿੱਸੇ ਅਤੇ ਅੰਡੇਮਾਨ ਸਾਗਰ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਸਾਜ਼ਗਾਰ ਬਣ ਰਹੇ ਹਨ।

IMD ਨੇ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਭਿਆਨਕ ਲੂ ਚੱਲਣ ਦੀ ਚੇਤਾਵਨੀ ਦਿੱਤੀ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ 16 ਤੋਂ 20 ਮਈ ਤੱਕ ਲੂ ਦਾ ਪ੍ਰਕੋਪ ਰਹੇਗਾ।ਪੱਛਮੀ ਰਾਜਸਥਾਨ ਵਿੱਚ 17 ਤੋਂ 19 ਮਈ ਦਰਮਿਆਨ ਕਈ ਥਾਵਾਂ ‘ਤੇ ਭਿਆਨਕ ਲੂ ਚੱਲ ਸਕਦੀ ਹੈ। ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਤੇਲੰਗਾਨਾ ਅਤੇ ਗੁਜਰਾਤ ਸਮੇਤ ਕਈ ਰਾਜਾਂ ਵਿੱਚ 20 ਮਈ ਤੱਕ ਰਾਤਾਂ ਵੀ ਕਾਫ਼ੀ ਗਰਮ ਰਹਿਣ ਦੀ ਸੰਭਾਵਨਾ ਹੈ।

ਦਿੱਲੀ ਵਿੱਚ ਗਰਮੀ ਦਾ ਕਹਿਰ ਜਾਰੀ ਹੈ, ਜਿੱਥੇ 14 ਮਈ (ਬੀਤੇ ਕੱਲ੍ਹ) ਮਈ ਦਾ ਸਭ ਤੋਂ ਗਰਮ ਦਿਨ ਰਿਹਾ। ਅੱਜ ਤੜਕੇ ਦਿੱਲੀ ਦੇ ਮੌਸਮ ਵਿੱਚ ਅਚਾਨਕ ਬਦਲਾਅ ਆਇਆ ਅਤੇ ਤੇਜ਼ ਹਨੇਰੀ-ਤੂਫ਼ਾਨ ਚੱਲਿਆ। ਹਾਲਾਂਕਿ, ਦਿਨ ਚੜ੍ਹਦਿਆਂ ਹੀ ਧੁੱਪ ਨਿਕਲ ਗਈ ਪਰ ਅੱਜ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਅਗਲੇ 2 ਦਿਨਾਂ ਵਿੱਚ ਤਾਪਮਾਨ ਵਿੱਚ 2-3 ਡਿਗਰੀ ਦਾ ਹੋਰ ਵਾਧਾ ਹੋ ਸਕਦਾ ਹੈ।

ਹਿਮਾਚਲ, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਲਦਾਖ ਵਿੱਚ 15 ਅਤੇ 16 ਮਈ ਨੂੰ ਗਰਜ-ਚਮਕ ਅਤੇ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਦੇ ਨਾਲ ਮੀਂਹ ਪੈ ਸਕਦਾ ਹੈ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ 15 ਮਈ ਨੂੰ ਕਈ ਹਿੱਸਿਆਂ ਵਿੱਚ ਹਲਕਾ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਪੱਛਮੀ ਬੰਗਾਲ, ਸਿੱਕਮ, ਬਿਹਾਰ ਅਤੇ ਉੜੀਸਾ ਵਿੱਚ 20 ਮਈ ਤੱਕ ਹਲਕੀ ਤੋਂ ਭਾਰੀ ਬਾਰਿਸ਼ ਅਤੇ 50-70 ਕਿਲੋਮੀਟਰ ਦੀ ਰਫ਼ਤਾਰ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ।

ਕੇਰਲ, ਕਰਨਾਟਕ ਅਤੇ ਤਾਮਿਲਨਾਡੂ ਵਿੱਚ 15 ਤੋਂ 19 ਮਈ ਦਰਮਿਆਨ ਵੱਖ-ਵੱਖ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਕਰਨਾਟਕ ਦੇ ਉੱਤਰੀ ਅਤੇ ਦੱਖਣੀ ਅੰਦਰੂਨੀ ਹਿੱਸਿਆਂ ਵਿੱਚ ਗੜੇਮਾਰੀ ਹੋਣ ਦੀ ਸੰਭਾਵਨਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।