ਵੱਡੀ ਖ਼ਬਰ: 3 IPS ਅਫ਼ਸਰ ਸਸਪੈਂਡ

ਰਾਸ਼ਟਰੀ

ਬੰਗਾਲ, 16 ਮਈ: ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਦੀ ਅਗਵਾਈ ਹੇਠ ਬੰਗਾਲ ਵਿੱਚ ਬਣੀ ਨਵੀਂ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫ਼ੈਸਲਾ ਲਿਆ ਹੈ। ਬਹੁ-ਚਰਚਿਤ ਆਰਜੀ ਕਰ ਮਾਮਲੇ ਵਿੱਚ ਕਾਰਵਾਈ ਕਰਦਿਆਂ ਸਰਕਾਰ ਨੇ ਤਿੰਨ IPS ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਸਰਕਾਰੀ ਸੂਤਰਾਂ ਮੁਤਾਬਕ ਇਹ ਕਾਰਵਾਈ ਆਰਜੀ ਕਰ ਕਾਂਡ ਦੀ ਜਾਂਚ ਅਤੇ ਕਾਨੂੰਨ-ਵਿਵਸਥਾ ਸੰਭਾਲਣ ਵਿੱਚ ਲਾਪਰਵਾਹੀ ਦੇ ਦੋਸ਼ਾਂ ਦੇ ਚਲਦਿਆਂ ਕੀਤੀ ਗਈ ਹੈ। ਮਾਮਲਾ ਪਹਿਲਾਂ ਤੋਂ ਹੀ ਸਿਆਸੀ ਅਤੇ ਪ੍ਰਸ਼ਾਸਨਿਕ ਗਲਿਆਰਿਆਂ ਵਿੱਚ ਚਰਚਾ ਦਾ ਕੇਂਦਰ ਬਣਿਆ ਹੋਇਆ ਸੀ। ਨਵੀਂ ਸਰਕਾਰ ਦੇ ਇਸ ਫ਼ੈਸਲੇ ਨੂੰ ਵੱਡੇ ਪ੍ਰਸ਼ਾਸਨਿਕ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਜਿਨ੍ਹਾਂ ਤਿੰਨ ਸੀਨੀਅਰ ਆਈਪੀਐੱਸ (IPS) ਅਧਿਕਾਰੀਆਂ ਨੂੰ ਸਸਪੈਂਡ ਕੀਤਾ ਗਿਆ ਹੈ, ਉਨ੍ਹਾਂ ‘ਚ ਵਿਨੀਤ ਗੋਇਲ (ਕੋਲਕਾਤਾ ਪੁਲਿਸ ਦੇ ਤਤਕਾਲੀ ਪੁਲਿਸ ਕਮਿਸ਼ਨਰ), ਇੰਦਿਰਾ ਮੁਖਰਜੀ ਤੇ ਅਭਿਸ਼ੇਕ ਗੁਪਤਾ ਸ਼ਾਮਿਲ ਹਨ। ਸੁਵੇਂਦੂ ਨੇ ਤਿੰਨਾਂ ਆਈਪੀਐੱਸ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਦੇ ਵੀ ਨਿਰਦੇਸ਼ ਦਿੱਤੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।