ਵੱਡੀ ਖ਼ਬਰ: ਮੰਤਰੀ ਸੰਜੀਵ ਅਰੋੜਾ ਮੁੜ ਈਡੀ ਰਿਮਾਂਡ ‘ਤੇ

ਪੰਜਾਬ

ਚੰਡੀਗੜ੍ਹ, 16 ਮਈ: ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ਗੁਰੂਗ੍ਰਾਮ ਜ਼ਿਲ੍ਹਾ ਅਦਾਲਤ ਨੇ 2 ਦਿਨਾਂ ਲਈ ਮੁੜ ਈਡੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਈਡੀ ਨੇ 5 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਅਦਾਲਤ ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਈਡੀ ਰਿਮਾਂਡ ‘ਤੇ ਭੇਜਿਆ ਸੀ।

ਦੂਜੀ ਵਾਰ ਦੇ ਰਿਮਾਂਡ ਦੌਰਾਨ ਈਡੀ ਹੁਣ ਕਥਿਤ ਬੇਨਿਯਮੀਆਂ, ਵਿੱਤੀ ਲੈਣ-ਦੇਣ ਅਤੇ ਜਾਅਲੀ ਦਸਤਾਵੇਜ਼ਾਂ ਬਾਰੇ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ ਅਤੇ ਆਪਣੀ ਜਾਂਚ ਦਾ ਦਾਇਰਾ ਵਧਾਏਗੀ।

9 ਮਈ ਨੂੰ, ਈਡੀ ਨੇ ਮੰਤਰੀ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ਅਤੇ ਦਿੱਲੀ ਅਤੇ ਗੁਰੂਗ੍ਰਾਮ ਦੇ ਪੰਜ ਸਥਾਨਾਂ ‘ਤੇ ਛਾਪੇਮਾਰੀ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। ਸੰਜੀਵ ਅਰੋੜਾ ‘ਤੇ ਮੋਬਾਈਲ ਫੋਨਾਂ ਅਤੇ ਹੋਰ ਸਮਾਨ ਦੀ ਖਰੀਦ-ਵੇਚ ਵਿੱਚ ਜੀਐਸਟੀ ਧੋਖਾਧੜੀ ਦਾ ਦੋਸ਼ ਹੈ। ਈਡੀ ਨੇ ਖੁਲਾਸਾ ਕੀਤਾ ਕਿ ਅਰੋੜਾ ਨੇ ਆਪਣੀਆਂ ਫਰਮਾਂ ਰਾਹੀਂ ਲਗਭਗ ₹157.12 ਕਰੋੜ ਦੇ ਮੋਬਾਈਲ ਫੋਨਾਂ ਦੀ ਜਾਅਲੀ ਵਿਕਰੀ ਕੀਤੀ ਅਤੇ ਸ਼ੈੱਲ ਕੰਪਨੀਆਂ ਰਾਹੀਂ ਜਾਅਲੀ ਨਿਰਯਾਤ ਕੀਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।