ਪਾਲਘਰ, 19 ਮਈ 2026- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਨੇ ਵਿਆਹ ਦੀਆਂ ਖ਼ੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਕੰਟੇਨਰ ਨੇ ਵਿਆਹ ਸਮਾਗਮ ਵਿੱਚ ਜਾ ਰਹੇ ਮਹਿਮਾਨਾਂ ਨਾਲ ਭਰੇ ਟੈਂਪੂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ‘ਤੇ ਚੀਕ-ਚਿਹਾਰਾ ਮਚ ਗਿਆ।
ਮੀਡੀਆ ਰਿਪੋਰਟਾਂ ਅਨੁਸਾਰ, ਇਸ ਹਾਦਸੇ ਵਿੱਚ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। ਲਗਭਗ 25 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਦੇ ਵੱਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਵਾਇਆ ਜਾਵੇਗਾ।



