ਵੇਰਕਾ ਮਿਲਕ ਪਲਾਂਟ ਦੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਨੂੰ ਕੁਚਲਣ ਦੀ ਬਿਜਾਏ ਵਿਭਾਗ ਵਿੱਚ ਪੱਕਾ ਕਰੇ ਸਰਕਾਰ : ਮੋਰਚਾ ਆਗੂ

ਪੰਜਾਬ

ਭੁੱਚੋ ਮੰਡੀ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂੰ,ਜਸਵੀਰ ਸਿੰਘ ਜੱਸੀ,ਬਲਿਹਾਰ ਸਿੰਘ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਗਗਨ, ਰਮਨਦੀਪ ਸਿੰਘ,ਹਰਜਿੰਦਰਪਾਲ ਸਿੰਘ,ਜਗਦੀਪ ਸਿੰਘ,ਲਛਮਣ ਸਿੰਘ ਧੂਰੀ ਆਦਿ ਨੇ ਵੇਰਕਾ ਮਿਲਕ ਅਤੇ ਕੈਟਲਫੀਡ ਪਲਾਂਟਾਂ ਦੇ ਮੁਲਾਜ਼ਮਾਂ ਦੇ ਹੱਕੀ ਸੰਘਰਸ਼ ਦੀ ਹਿਮਾਇਤ ਵਿੱਚ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਭਰਦੇ ਮਿਲਕ ਅਤੇ ਕੈਟਲਫੀਡ ਪਲਾਂਟਾਂ ਦੇ ਆਊਟਸੋਰਸਡ ਮੁਲਾਜ਼ਮ ਪਿਛਲੇ ਇੱਕ ਹਫਤੇ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਮੋਹਾਲੀ ਮਿਲਕ ਪਲਾਂਟ ਦੇ ਮੁੱਖ ਗੇਟ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈਕੇ ਲਗਾਤਾਰ ਧਰਨਾ ਦੇ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਉਹਨਾਂ ਦੇ ਸੰਘਰਸ਼ ਨੂੰ ਕੁਚਲਣ ਦੀ ਨੀਅਤ ਨਾਲ ਉਹਨਾਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲਗਾਤਾਰ ਅਣ-ਵੇਖਿਆ ਕਰ ਰਹੀ।

ਉਨ੍ਹਾਂ ਦੀ ਮੰਗ ਹੈ ਕਿ ਮੈਨੇਜਮੈਂਟ ਉਨ੍ਹਾਂ ਨੂੰ ਵਿਭਾਗ ਵਿੱਚ ਲਿਆਕੇ ਸਿੱਧੇ ਕੰਟਰੈਕਟ ਤੇ ਲੈਣ ਦੀ ਪਰਪੋਜਲ ਤਿਆਰ ਕਰਕੇ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਸਬ-ਕਮੇਟੀ ਨੂੰ ਭੇਜੇ,ਪਰ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ ਦੀ ਮੈਨੇਜਮੈਂਟ ਨਾਂ ਤਾਂ ਮੁਲਾਜ਼ਮਾਂ ਦੀ ਅਪੀਲ ਨੂੰ ਹੀ ਪ੍ਰਵਾਨ ਕਰ ਰਹੀ ਹੈ ਅਤੇ ਨਾ ਹੀ ਸਬ-ਕਮੇਟੀ ਦੇ ਚੇਅਰਮੈਨ/ਵਿੱਤ ਮੰਤਰੀ ਦੇ ਹੁਕਮਾਂ ਦੀ ਪਾਲਣਾ ਕਰ ਰਹੀ ਹੈ।

ਇਸ ਤੋਂ ਉਲਟ ਧੱਕੇ ਅਤੇ ਧੋਂਸ ਦੇ ਜ਼ੋਰ ਇਨ੍ਹਾਂ ਮੁਲਾਜ਼ਮਾਂ ਦੇ ਹੱਕੀ ਸੰਘਰਸ਼ ਨੂੰ ਕੁਚਲਣ ਲਈ ਤਾਣ ਲਾ ਰਹੀ ਹੈ,ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਮਿਲਕ ਪਲਾਂਟ ਅਤੇ ਕੈਟਲ ਫੀਡ ਪਲਾਟਾਂ ਦੀ ਮੈਨੇਜਮੈਂਟ ਦੀਆਂ ਇਨ੍ਹਾਂ ਧੱਕੜ ਅਤੇ ਮੁਲਾਜ਼ਮ ਵਿਰੋਧੀ ਕਾਰਵਾਈਆਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ ਤੇ ਮੈਨੇਜਮੈਂਟ ਨੂੰ ਇਹ ਚੇਤਾਵਨੀ ਦਿੰਦਾ ਹੈ ਕਿ ਜਬਰ ਅਤੇ ਧੱਕੇ ਦੇ ਜ਼ੋਰ ਤੇ ਵੇਰਕਾ ਮਿਲਕ ਅਤੇ ਕੈਟਲਫੀਡ ਪਲਾਂਟਾਂ ਦੇ ਠੇਕਾ ਮੁਲਾਜ਼ਮਾਂ ਦੇ ਹੱਕੀ ਸੰਘਰਸ਼ ਨੂੰ ਕੁਚਲਣ ਦਾ ਰਾਹ ਛੱਡਕੇ ਉਨ੍ਹਾਂ ਨੂੰ ਵਿਭਾਗ ਵਿੱਚ ਲੈਣ ਦੀ ਪਰਪੋਜਲ ਨੂੰ ਤਿਆਰ ਕਰਕੇ ਸਬ-ਕਮੇਟੀ ਪੰਜਾਬ ਸਰਕਾਰ ਨੂੰ ਭੇਜਣ ਦੀ ਮੰਗ ਨੂੰ ਫੌਰੀ ਪ੍ਰਵਾਨ ਕਰੇ ਨਹੀਂ ਤਾਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਇਹਨਾਂ ਠੇਕਾ ਮੁਲਾਜ਼ਮਾਂ ਦੇ ਹੱਕੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਮਜਬੂਰ ਹੋਵੇਗਾ,ਜਿਸ ਲਈ ਮੈਨੇਜਮੈਂਟ ਖੁਦ ਜ਼ਿੰਮੇਵਾਰ ਹੋਵੇਗੀ !

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।