ਵੱਡੀ ਖ਼ਬਰ: ਪੰਜਾਬ ‘ਚ ਫੜਿਆ ਗਿਆ ਜਾਸੂਸ, ਪਾਕਿਸਤਾਨ ਨੂੰ ਭੇਜਦਾ ਸੀ ਗੁਪਤ ਜਾਣਕਾਰੀ

ਪੰਜਾਬ

ਪਠਾਨਕੋਟ: ਸੀ.ਆਈ.ਏ ਸਟਾਫ ਪਠਾਨਕੋਟ ਨੇ ਇੱਕ ਜਾਸੂਸ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਫੌਜ ਅਤੇ ਅਰਧ ਸੈਨਿਕ ਬਲਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖ ਰਿਹਾ ਸੀ ਅਤੇ ਗੁਪਤ ਸੂਚਨਾ ਦੇ ਆਧਾਰ ‘ਤੇ ਪਾਕਿਸਤਾਨ ਅਤੇ ਹੋਰ ਦੇਸ਼ਾਂ ਨੂੰ ਸੂਚਨਾਵਾਂ ਭੇਜ ਰਿਹਾ ਸੀ। ਫੜਿਆ ਗਿਆ ਵਿਅਕਤੀ ਪਠਾਨਕੋਟ ਦਾ ਰਹਿਣ ਵਾਲਾ ਹੈ, ਜਿਸ ਦੀ ਪਛਾਣ ਬਲਜੀਤ ਸਿੰਘ ਉਰਫ਼ ਬੀਟੂ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਚੱਕ ਧਾਰੀਵਾਲ ਥਾਣਾ ਸਦਰ ਜ਼ਿਲ੍ਹਾ ਪਠਾਨਕੋਟ ਵਜੋਂ ਹੋਈ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਲਜੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਨੈਸ਼ਨਲ ਹਾਈਵੇ-44 ‘ਤੇ ਸੁਜਾਨਪੁਰ, ਪਠਾਨਕੋਟ ਦੇ ਪੁਲ ਨੰਬਰ ਚਾਰ ਅਤੇ ਪੰਜ ਵਿਚਕਾਰ ਇੱਕ ਦੁਕਾਨ ‘ਤੇ ਸੀਸੀਟੀਵੀ ਕੈਮਰੇ ਲਗਾਏ ਹੋਏ ਸਨ, ਤਾਂ ਜੋ ਫੌਜ ਅਤੇ ਨੀਮ ਫੌਜੀ ਬਲਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਸਕੇ। ਇਹ ਵਿਅਕਤੀ ਦੇਸ਼ ਵਿਰੋਧੀ ਅਨਸਰਾਂ ਨਾਲ ਜੁੜਿਆ ਹੋਇਆ ਹੈ। ਉਕਤ ਸੀਸੀਟੀਵੀ ਕੈਮਰਿਆਂ ਦੀ ਲਾਈਵ ਫੀਡ ਅਤੇ ਨਿਗਰਾਨੀ ਦੀ ਜਾਣਕਾਰੀ ਪਾਕਿਸਤਾਨ ਅਤੇ ਵਿਦੇਸ਼ਾਂ ਵਿੱਚ ਸਥਿਤ ਆਪਰੇਟਰਾਂ ਨਾਲ ਇਲੈਕਟ੍ਰਾਨਿਕ ਤਰੀਕੇ ਨਾਲ ਸਾਂਝੀ ਕੀਤੀ ਜਾ ਰਹੀ ਹੈ, ਜੋ ਕਿ ਭਾਰਤ ਦੀ ਸੁਰੱਖਿਆ ਲਈ ਗੰਭੀਰ ਖਤਰਾ ਹੈ।

ਸਥਾਨਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹੁਣ ਤੱਕ ਸਿਰਫ਼ ਮੁਲਜ਼ਮ ਬਲਜੀਤ ਸਿੰਘ ਹੀ ਪੁਲਿਸ ਦੀ ਹਿਰਾਸਤ ਵਿੱਚ ਹੈ। ਇਸ ਦੌਰਾਨ ਪੁਲਿਸ ਬਾਕੀਆਂ ਦੀ ਭਾਲ ਕਰ ਰਹੀ ਹੈ। ਸੂਤਰ ਇਹ ਵੀ ਦੱਸਦੇ ਹਨ ਕਿ ਮੁਲਜ਼ਮ ਦੇ ਜੇਲ੍ਹ ਵਿੱਚ ਬੈਠੇ ਪਾਕਿਸਤਾਨੀ ਹੈਂਡਲਰਾਂ ਨਾਲ ਸੰਪਰਕ ਹਨ, ਜੋ ਕਿ ਫਿਲਹਾਲ ਗੰਭੀਰ ਜਾਂਚ ਦਾ ਵਿਸ਼ਾ ਹੈ। ਦੱਸ ਦਈਏ ਕਿ ਪਠਾਨਕੋਟ ਜ਼ਿਲ੍ਹਾ ਸੁਰੱਖਿਆ ਦੇ ਲਿਹਾਜ਼ ਨਾਲ ਬੇਹੱਦ ਸੰਵੇਦਨਸ਼ੀਲ ਹੈ ਅਤੇ ਸਰਹੱਦੀ ਜ਼ਿਲ੍ਹਾ ਹੋਣ ਕਾਰਨ ਪੁਲਿਸ ਪ੍ਰਸ਼ਾਸਨ ਵੱਲੋਂ ਹਰ ਰੋਜ਼ ਚੌਕਸ ਰੱਖਿਆ ਜਾਂਦਾ ਹੈ। ਇਸ ਜਾਸੂਸ ਦੀ ਗ੍ਰਿਫ਼ਤਾਰੀ ਅਤੇ ਉਸ ਕੋਲੋਂ ਮਿਲੇ ਗੁਪਤ ਦਸਤਾਵੇਜ਼ ਨੇ ਸਨਸਨੀ ਮਚਾ ਦਿੱਤੀ ਹੈ।

ਪੁਲਿਸ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਬਲਜੀਤ ਨੇ ਜਨਵਰੀ 2026 ਵਿਚ ਪਠਾਨਕੋਟ-ਜੰਮੂ ਨੈਸ਼ਨਲ ਹਾਈਵੇਅ 44 ‘ਤੇ ਇਕ ਦੁਕਾਨ ‘ਤੇ ਪੀਆਈਏ ਦਾ ਇੰਟਰਨੈਟ ਅਧਾਰਤ ਘੁੰਮਦਾ ਸੀਸੀਟੀਵੀ ਕੈਮਰਾ ਲਗਾਇਆ ਸੀ ਅਤੇ ਕਿਸੇ ਅਣਪਛਾਤੇ ਵਿਅਕਤੀ ਦੀ ਤਰਫੋਂ ਇਸ ਨੂੰ ਦੁਬਈ ਤੋਂ ਡਾਇਰੈਕਟ ਕਰ ਰਿਹਾ ਸੀ। ਬਲਜੀਤ ਨੂੰ ਇਸ ਕੰਮ ਲਈ 40 ਹਜ਼ਾਰ ਰੁਪਏ ਇਨਾਮ ਵਜੋਂ ਮਿਲੇ ਹਨ। ਪਠਾਨਕੋਟ ਪੁਲਿਸ ਦੀ ਚੱਲ ਰਹੀ CASO ਕਾਰਵਾਈ ਤੋਂ ਡਰਦਿਆਂ ਮੁਲਜ਼ਮਾਂ ਨੇ ਕੁਝ ਸਮਾਂ ਪਹਿਲਾਂ ਸੀਸੀਟੀਵੀ ਕੈਮਰਾ ਉਤਾਰ ਕੇ ਦੁਕਾਨ ਵਿੱਚ ਰੱਖ ਲਿਆ ਸੀ। ਪੁਲੀਸ ਨੇ ਏਅਰ ਫਾਈਬਰ ਮੋਡਮ ਵਾਲਾ ਸੀਸੀਟੀਵੀ ਕੈਮਰਾ ਬਰਾਮਦ ਕਰ ਲਿਆ ਹੈ। ਇਸ ਤੋਂ ਇਲਾਵਾ ਦੋ ਮੁਲਜ਼ਮ ਐਨਡੀਪੀਐਸ ਐਕਟ ਤਹਿਤ ਇੱਕ ਕੇਸ ਵਿੱਚ ਜੇਲ੍ਹ ਵਿੱਚ ਹਨ, ਜਿਨ੍ਹਾਂ ਨੂੰ ਪੁਲੀਸ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕਰੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।