Big Update: ਪੰਜਾਬ ‘ਚ ਸੋਮਵਾਰ ਤੋਂ ਖੁੱਲ੍ਹਣਗੇ ਸਾਢੇ 7 ਵਜੇ ਸਾਰੇ ਦਫ਼ਤਰ ਅਤੇ ਸਕੂਲ! ਮਾਨ ਸਰਕਾਰ ਨੇ ਗਰਮੀ ਵਿਚਾਲੇ ਲਿਆ ਵੱਡਾ ਫ਼ੈਸਲਾ

ਪੰਜਾਬ

ਚੰਡੀਗੜ੍ਹ: ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੀ ਤਿੱਖੀ ਗਰਮੀ ਅਤੇ ਹੀਟਵੇਵ ਦੇ ਮੱਦੇਨਜ਼ਰ ਮਾਨ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਲੋਕਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਨਵਾਂ ਟਾਈਮਟੇਬਲ 25 ਮਈ ਸੋਮਵਾਰ ਤੋਂ ਲਾਗੂ ਹੋਵੇਗਾ।

ਸਰਕਾਰ ਵੱਲੋਂ ਜਾਰੀ ਨਵੇਂ ਹੁਕਮਾਂ ਅਨੁਸਾਰ ਹੁਣ ਪੰਜਾਬ ਦੇ ਸਕੂਲ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਲੱਗਣਗੇ। ਇਸਦੇ ਨਾਲ ਹੀ ਸਰਕਾਰੀ ਦਫ਼ਤਰਾਂ ਦਾ ਸਮਾਂ ਵੀ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਰਹੇਗਾ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਦੁਪਹਿਰ ਦੇ ਸਮੇਂ ਵਿੱਚ ਤਾਪਮਾਨ ਕਾਫੀ ਵੱਧ ਜਾਣ ਕਾਰਨ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਬੱਚਿਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਲੂ ਅਤੇ ਗਰਮੀ ਦੇ ਪ੍ਰਭਾਵ ਤੋਂ ਬਚਾਇਆ ਜਾ ਸਕੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।