Rain Update! ਪੰਜਾਬ ‘ਚ 28 ਮਈ ਨੂੰ ਪਵੇਗਾ ਭਾਰੀ ਮੀਂਹ!

Punjab ਪੰਜਾਬ

Rain Update! ਪੰਜਾਬ ‘ਚ 28 ਮਈ ਨੂੰ ਪਵੇਗਾ ਭਾਰੀ ਮੀਂਹ!

ਚੰਡੀਗੜ੍ਹ, 25 ਮਈ 2026- ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਸੂਬੇ ਵਿੱਚ ਭਿਆਨਕ ਲੂ ਚੱਲਣ ਦਾ ‘ਓਰੇਂਜ ਅਲਰਟ’ ਜਾਰੀ ਕਰ ਦਿੱਤਾ ਹੈ। ਮੌਸਮ ਮਾਹਿਰਾਂ ਮੁਤਾਬਕ, ਇਸ ਦੌਰਾਨ ਤਾਪਮਾਨ ਵਿੱਚ 3 ਡਿਗਰੀ ਤੱਕ ਦਾ ਹੋਰ ਵਾਧਾ ਦਰਜ ਕੀਤਾ ਜਾ ਸਕਦਾ ਹੈ।

ਗਰਮੀ ਦੇ ਕਹਿਰ ਵਿਚਾਲੇ ਮੌਸਮ ਵਿਭਾਗ ਨੇ ਇੱਕ ਰਾਹਤ ਭਰੀ ਖ਼ਬਰ ਵੀ ਦਿੱਤੀ ਹੈ। ਵਿਭਾਗ ਅਨੁਸਾਰ 28 ਮਈ ਤੋਂ ਇੱਕ ਨਵੀਂ ਪੱਛਮੀ ਗੜਬੜੀ (Western Disturbance) ਸਰਗਰਮ ਹੋਣ ਦੀ ਸੰਭਾਵਨਾ ਹੈ।

ਇਸ ਦੇ ਪ੍ਰਭਾਵ ਨਾਲ ਪੰਜਾਬ ਦੇ ਕੁੱਝ ਹਿੱਸਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਇਸ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਭਿਆਨਕ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੀਤੇ ਫੈਸਲੇ ਮੁਤਾਬਕ ਅੱਜ ਤੋਂ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕਰ ਦਿੱਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।