Holiday Alert: ਪੰਜਾਬ ਸਰਕਾਰ ਵੱਲੋਂ ਬਕਰੀਦ ਦੀ ਛੁੱਟੀ ਸਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ; ਹੁਣ 28 ਮਈ ਨੂੰ ਬੰਦ ਰਹਿਣਗੇ ਸਕੂਲ ਅਤੇ ਦਫ਼ਤਰ

Punjab ਸਿੱਖਿਆ \ ਤਕਨਾਲੋਜੀ ਚੰਡੀਗੜ੍ਹ ਟ੍ਰਾਈਸਿਟੀ ਪੰਜਾਬ

Holiday Alert: ਪੰਜਾਬ ਸਰਕਾਰ ਵੱਲੋਂ ਬਕਰੀਦ ਦੀ ਛੁੱਟੀ ਸਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ; ਹੁਣ 27 ਦੀ ਬਜਾਏ 28 ਮਈ ਨੂੰ ਰਹਿਣਗੇ ਸਕੂਲ ਅਤੇ ਦਫ਼ਤਰ ਬੰਦ

ਕੇਂਦਰ ਸਰਕਾਰ ਦੇ ਸੋਧੇ ਹੋਏ ਹੁਕਮਾਂ ਦੇ ਆਧਾਰ ‘ਤੇ ਪੰਜਾਬ ਸਰਕਾਰ ਨੇ ਲਿਆ ਫੈਸਲਾ

28 ਮਈ ਨੂੰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਚੰਡੀਗੜ੍ਹ, 25 ਮਈ 2026: 

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਸਕੂਲੀ ਵਿਦਿਆਰਥੀਆਂ ਲਈ ਇੱਕ ਮਹੱਤਵਪੂਰਨ ਖ਼ਬਰ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪਹਿਲਾਂ ਤੋਂ ਨਿਰਧਾਰਿਤ 27 ਮਈ ਦੀ ਸਰਕਾਰੀ ਛੁੱਟੀ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਆਦੇਸ਼ਾਂ ਮੁਤਾਬਕ, ਹੁਣ ਸੂਬੇ ਭਰ ਵਿੱਚ ਇਹ ਛੁੱਟੀ 27 ਮਈ ਦੀ ਬਜਾਏ 28 ਮਈ (ਵੀਰਵਾਰ) ਨੂੰ ਹੋਵੇਗੀ।

ਪੰਜਾਬ ਸਰਕਾਰ ਵੱਲੋਂ ਜਾਰੀ ਅਧਿਕਾਰਿਤ ਨੋਟੀਫਿਕੇਸ਼ਨ ਦੇ ਅਨੁਸਾਰ, ਭਾਰਤ ਸਰਕਾਰ (ਕੇਂਦਰ ਸਰਕਾਰ) ਵੱਲੋਂ ਈਦ-ਉਲ-ਜ਼ੁਹਾ (ਬਕਰੀਦ) ਦੇ ਤਿਉਹਾਰ ਸਬੰਧੀ ਕੀਤੀ ਗਈ ਛੁੱਟੀ ਦੀ ਤਰੀਕ ਵਿੱਚ ਸੋਧ ਕੀਤੀ ਗਈ ਸੀ। ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਇਸੇ ਨਵੀਂ ਚਿੱਠੀ ਨੂੰ ਆਧਾਰ ਬਣਾਉਂਦੇ ਹੋਏ ਪੰਜਾਬ ਸਰਕਾਰ ਨੇ ਵੀ ਸੂਬੇ ਅੰਦਰ ਛੁੱਟੀ ਦੀ ਤਰੀਕ ਨੂੰ ਬਦਲਣ ਦਾ ਫੈਸਲਾ ਕੀਤਾ ਹੈ, ਜਿਸ ਤਹਿਤ ਹੁਣ 27 ਤਰੀਕ ਦੀ ਥਾਂ 28 ਮਈ ਨੂੰ ਸਰਕਾਰੀ ਛੁੱਟੀ ਰਹੇਗੀ।

ਸਰਕਾਰੀ ਹੁਕਮਾਂ ਮੁਤਾਬਕ, 28 ਮਈ ਨੂੰ ਪੰਜਾਬ ਭਰ ਦੇ ਸਾਰੇ ਸਰਕਾਰੀ ਦਫ਼ਤਰ, ਵੱਖ-ਵੱਖ ਬੋਰਡ ਅਤੇ ਕਾਰਪੋਰੇਸ਼ਨਾਂ ਦੇ ਦਫ਼ਤਰ ਪੂਰੀ ਤਰ੍ਹਾਂ ਬੰਦ ਰਹਿਣਗੇ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਵਿਦਿਅਕ ਅਦਾਰੇ (ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ) ਵਿੱਚ ਵੀ ਇਸ ਦਿਨ ਮੁਕੰਮਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।