- ਸਕੂਲਾਂ ਅਤੇ ਦਫ਼ਤਰਾਂ ‘ਚ ਛੁੱਟੀ ਦਾ ਐਲਾਨ
ਚੰਡੀਗੜ੍ਹ: ਅੱਜ 26 ਮਈ ਨੂੰ ਪੰਜਾਬ ਰਾਜ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ-2026 ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਹ ਵੋਟਿੰਗ ਅੱਜ ਸ਼ਾਮ 05:00 ਵਜੇ ਤੱਕ ਜਾਰੀ ਰਹੇਗੀ। ਵੋਟਾਂ ਲਈ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
36.73 ਲੱਖ ਵੋਟਰ ਆਪਣੀ ਵੋਟ ਪਾਉਣਗੇ। ਰਾਜ ਚੋਣ ਕਮਿਸ਼ਨ ਦੇ ਅਨੁਸਾਰ, ਵੋਟਿੰਗ ਲਈ ਕੁੱਲ 3,977 ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਵਿੱਚੋਂ 740 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਅਤੇ 274 ਬੂਥਾਂ ਨੂੰ ਅਤਿ ਸੰਵੇਦਨਸ਼ੀਲ ਘੋਸ਼ਿਤ ਕੀਤਾ ਗਿਆ ਹੈ। ਵੋਟਿੰਗ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਚੋਣ ਲਈ 36,000 ਕਰਮਚਾਰੀ ਤਾਇਨਾਤ ਕੀਤੇ ਗਏ ਹਨ। 35,000 ਤੋਂ ਵੱਧ ਸੁਰੱਖਿਆ ਕਰਮਚਾਰੀ ਫੀਲਡ ਵਿੱਚ ਹੋਣਗੇ। ਹਰੇਕ ਬੂਥ ‘ਤੇ ਪੰਜ ਕਰਮਚਾਰੀ ਤਾਇਨਾਤ ਕੀਤੇ ਜਾਣਗੇ।
ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਰਾਜ ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਸੱਤਾਧਾਰੀ ਆਮ ਆਦਮੀ ਪਾਰਟੀ (AAP) ਇਸ ਵਾਰ ਸਭ ਤੋਂ ਵੱਧ ਉਮੀਦਵਾਰਾਂ ਨਾਲ ਮੈਦਾਨ ਵਿੱਚ ਨਿੱਤਰੀ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ……..
ਆਮ ਆਦਮੀ ਪਾਰਟੀ (AAP): 1801 ਉਮੀਦਵਾਰ
ਇੰਡੀਅਨ ਨੈਸ਼ਨਲ ਕਾਂਗਰਸ (INC): 1550 ਉਮੀਦਵਾਰ
ਭਾਰਤੀ ਜਨਤਾ ਪਾਰਟੀ (BJP): 1316 ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ (SAD): 1251 ਉਮੀਦਵਾਰ
ਬਹੁਜਨ ਸਮਾਜ ਪਾਰਟੀ (BSP): 96 ਉਮੀਦਵਾਰ
ਆਜ਼ਾਦ ਉਮੀਦਵਾਰ (Independents): 1528 ਉਮੀਦਵਾਰ
ਹੋਰ ਉਮੀਦਵਾਰ (Others): 13 ਉਮੀਦਵਾਰ



