ਚੰਡੀਗੜ੍ਹ, 26 ਦਸੰਬਰ 2026: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ 30 ਦਿਨਾਂ ਦੀ ਪੈਰੋਲ ‘ਤੇ ਰਿਹਾਅ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਉਹ ਅੱਜ ਸਵੇਰੇ 6:34 ਵਜੇ ਬੇਹੱਦ ਘੱਟ (ਨਿਊਨਤਮ) ਸੁਰੱਖਿਆ ਪ੍ਰਬੰਧਾਂ ਦੇ ਹੇਠ ਜੇਲ੍ਹ ਤੋਂ ਬਾਹਰ ਆਇਆ। ਜ਼ਿਕਰਯੋਗ ਹੈ ਕਿ ਸਜ਼ਾ ਦੀ ਮਿਆਦ ਦੌਰਾਨ ਡੇਰਾ ਮੁਖੀ ਨੂੰ ਹੁਣ ਤੱਕ 16ਵੀਂ ਵਾਰ ਪੈਰੋਲ ਮਿਲ ਚੁੱਕੀ ਹੈ।
ਰਾਮ ਰਹੀਮ ਸਾਧਵੀਆਂ ਦੇ ਯੌਨ ਸ਼ੋਸ਼ਣ (ਬਲਾਤਕਾਰ) ਅਤੇ ਕਤਲ ਵਰਗੇ ਸੰਗੀਨ ਮਾਮਲਿਆਂ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।
ਹਾਲਾਂਕਿ, ਉਸ ਨੂੰ ਪਾਰਟੀ ਅਤੇ ਪ੍ਰਸ਼ਾਸਨ ਵੱਲੋਂ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ ਨੇ ਆਮ ਜਨਤਾ ਅਤੇ ਕਾਨੂੰਨੀ ਮਾਹਿਰਾਂ ਦੀ ਚਿੰਤਾ ਨੂੰ ਵਧਾ ਦਿੱਤਾ ਹੈ।
ਰਾਮ ਰਹੀਮ ਨੂੰ ਵਾਰ-ਵਾਰ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਮਿਲਣ ਕਾਰਨ ਜਨਤਕ ਤੌਰ ‘ਤੇ ਇਸ ਫੈਸਲੇ ‘ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ।
ਫਿਲਹਾਲ, 30 ਦਿਨਾਂ ਦੀ ਇਸ ਪੈਰੋਲ ਦੌਰਾਨ ਡੇਰਾ ਮੁਖੀ ਨੂੰ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਜਾਂ ਕਿਸੇ ਤੈਅ ਥਾਂ ‘ਤੇ ਰਹਿਣ ਦੀ ਇਜਾਜ਼ਤ ਦਿੱਤੀ ਗਈ ਹੈ, ਜਿੱਥੇ ਉਸ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾਵੇਗੀ।



