Weather Update: ਪੰਜਾਬ ‘ਚ ਅੱਜ ਪਵੇਗਾ ਭਾਰੀ ਮੀਂਹ ਦੇ ਨਾਲ ਤੇਜ਼ ਤੂਫਾਨ ਦੀ ਚੇਤਾਵਨੀ

ਪੰਜਾਬ

ਚੰਡੀਗੜ੍ਹ: ਮੌਸਮ ਵਿਭਾਗ ਦੇ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਭਾਰੀ ਮੀਂਹ ਦੇ ਨਾਲ ਤੇਜ਼ ਤੂਫਾਨ ਚੱਲਣ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਪੰਜਾਬ ਚ ਅੱਜ ਤੋਂ ਅਗਲੇ ਤਿੰਨ ਦਿਨਾਂ ਤੱਕ ਮੌਸਮ ਇਕੋ ਜਿਹਾ ਰਹਿਣ ਵਾਲਾ ਹੈ, ਯਾਨੀ ਕਿ ਪੰਜਾਬ ‘ਚ ਅੱਜ ਤੋਂ ਬਾਰਿਸ਼ ਸ਼ੁਰੂ ਹੋਵੇਗੀ ਅਤੇ ਅਗਲੇ ਤਿੰਨ ਦਿਨਾਂ ਤੱਕ ਜਾਰੀ ਰਹੇਗੀ। ਜਿਸ ਦੇ ਨਾਲ ਤਾਪਮਾਨ ਵਿੱਚ ਚਾਰ ਤੋਂ ਪੰਜ ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੀ ਮੰਨੀਏ ਤਾਂ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ ਮਮੂਲੀ ਵਾਧਾ ਦਰਜ ਕੀਤਾ ਗਿਆ ਹੈ ਜਦੋਂ ਕਿ ਅਗਲੇ ਕੁਝ ਘੰਟਿਆਂ ਦੌਰਾਨ ਪੰਜਾਬ ਵਿੱਚ ਬਾਰਿਸ਼ ਹੋਣ ਤੋਂ ਬਾਅਦ ਇਹ ਤਾਪਮਾਨ ਵਿੱਚ ਗਿਰਾਵਟ ਦਰਜ ਹੋ ਜਾਵੇਗੀ।

ਫਿਲਹਾਲ ਸਵੇਰੇ 7:30 ਵਜੇ ਤੱਕ ਪੰਜਾਬ ਦੇ ਕੁਝ ਹਿੱਸਿਆਂ ਤੋਂ ਹਲਕੀ ਬਾਰਿਸ਼ ਦੀਆਂ ਖਬਰਾਂ ਸਨ ਜਦੋਂ ਕਿ ਚੰਡੀਗੜ੍ਹ ਵਿੱਚ ਸਵੇਰ ਸਮੇਂ ਤਾਂ ਲੋਕਾਂ ਨੂੰ ਧੁੱਪ ਦਾ ਹਿੱਸਾ ਸਾਹਮਣਾ ਕਰਨਾ ਪਿਆ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਪੰਜਾਬ ਵਿੱਚ ਅੱਜ ਕੁਝ ਥਾਵਾਂ ਤੇ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਪੰਜਾਬ ਦੇ ਛੇ ਤੋਂ ਸੱਤ ਜ਼ਿਲਿਆਂ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਉਹਨਾਂ ਦੱਸਿਆ ਕਿ ਪੰਜਾਬ ਵਿੱਚ 60 ਤੋਂ 70 ਕਿਲੋਮੀਟਰ ਦੀ ਰਫਤਾਰ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਉਸ ਦੇ ਨਾਲ ਹੀ ਅਸਮਾਨੀ ਬਿਜਲੀ ਡਿੱਗਣ ਦੇ ਨਾਲ ਨਾਲ ਬਾਰਿਸ਼ ਵੀ ਹੋਵੇਗੀ। ਉਹਨਾਂ ਕਿਹਾ ਕਿ ਕੁਝ ਥਾਵਾਂ ‘ਤੇ ਭਾਰੀ ਮੀਂਹ ਦੇ ਨਾਲ ਗੜੇਮਾਰੀ ਵੀ ਹੋ ਸਕਦੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।