ਪੰਜਾਬ ‘ਚ ਵੱਡੀ ਵਾਰਦਾਤ: ਆਰਟੀਆਈ ਕਾਰਕੁਨ ਦੀ ਗੋਲੀ ਮਾਰ ਕੇ ਹੱਤਿਆ

ਪੰਜਾਬ

ਜਲੰਧਰ: ਜਲੰਧਰ ਦੇ ਆਰਟੀਆਈ ਕਾਰਕੁਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਅੱਜ (30 ਮਈ) ਸਵੇਰੇ ਲਗਭਗ 11 ਵਜੇ ਫਗਵਾੜਾ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੇ ਲਾਅ ਗੇਟ ਨੇੜੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਉਸਦੇ ਸਿਰ ਵਿੱਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਮੀਨ ‘ਤੇ ਡਿੱਗ ਪਿਆ ਅਤੇ ਮੁੜ ਫੇਰ ਉੱਠਿਆ ਹੀ ਨਹੀਂ। ਗੋਲੀਆਂ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚੇ ਅਤੇ ਉਸਨੂੰ ਹਸਪਤਾਲ ਪਹੁੰਚਾਇਆ।

ਡੀਆਈਜੀ ਨਵੀਨ ਸਿੰਗਲਾ ਨੇ ਕਿਹਾ ਕਿ ਹਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ। ਜਾਂਚ ਦੌਰਾਨ ਲਾਸ਼ ਦੇ ਕੋਲ ਇੱਕ ਪਿਸਤੌਲ ਅਤੇ ਦੋ ਮੋਬਾਈਲ ਫੋਨ ਮਿਲੇ ਹਨ। ਪੁਲਿਸ ਹੁਣ ਕਤਲ ਦੇ ਉਦੇਸ਼ ਅਤੇ ਹਮਲਾਵਰਾਂ ਦੀ ਜਾਂਚ ਕਰ ਰਹੀ ਹੈ।

ਰਿਪੋਰਟਾਂ ਅਨੁਸਾਰ, ਜਲੰਧਰ ਦੇ ਇੱਕ ਆਰਟੀਆਈ ਕਾਰਕੁਨ ਸਿਮਰਨਜੀਤ ਸਿੰਘ ਕਿਸੇ ਕੰਮ ਲਈ ਫਗਵਾੜਾ ਗਿਆ ਸੀ। ਉਹ ਐਲਪੀਯੂ ਦੇ ਲਾਅ ਗੇਟ ਨੇੜੇ ਮੌਜੂਦ ਸੀ। ਅਚਾਨਕ ਕੁਝ ਅਣਪਛਾਤੇ ਨੌਜਵਾਨ ਆ ਗਏ। ਚਸ਼ਮਦੀਦਾਂ ਅਨੁਸਾਰ ਹਮਲਾਵਰ ਪਹਿਲਾਂ ਹੀ ਘਾਤ ਵਿੱਚ ਬੈਠੇ ਸਨ। ਜਿਵੇਂ ਹੀ ਉਨ੍ਹਾਂ ਨੇ ਸਿਮਰਨਜੀਤ ਸਿੰਘ ਨੂੰ ਦੇਖਿਆ, ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।