ਮੌਸਮ ਵਿਭਾਗ ਦਾ ਅਲਰਟ; ਅੱਜ ਭਾਰੀ ਬਾਰਿਸ਼ ਦੇ ਨਾਲ ਤੇਜ਼ ਤੂਫ਼ਾਨ ਦੀ ਚੇਤਾਵਨੀ

ਕੌਮਾਂਤਰੀ ਰਾਸ਼ਟਰੀ

ਭਾਰਤੀ ਮੌਸਮ ਵਿਭਾਗ (IMD) ਨੇ 4 ਜੂਨ ਲਈ ਦੇਸ਼ ਦੇ 12 ਰਾਜਾਂ ਵਿੱਚ ਤੇਜ਼ ਬਾਰਸ਼, ਝੱਖੜ (ਆਂਧੀ) ਅਤੇ ਬਿਜਲੀ ਚਮਕਣ ਦੀ ਚੇਤਾਵਨੀ ਜਾਰੀ ਕੀਤੀ ਹੈ। ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਉੱਤਰਾਖੰਡ ਸਮੇਤ ਕਈ ਰਾਜਾਂ ਵਿੱਚ 90 ਕਿਲੋਮੀਟਰ ਪ੍ਰਤੀ ਘੰਟੇ ਤੱਕ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਉੱਥੇ ਹੀ ਕੇਰਲ ਵਿੱਚ ਮਾਨਸੂਨ ਜਲਦੀ ਦਸਤਕ ਦੇ ਸਕਦਾ ਹੈ।

ਦਿੱਲੀ-ਐਨਸੀਆਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਗਰਮੀ ਦੇ ਵਿਚਕਾਰ ਬਾਰਸ਼ ਰਾਹਤ ਲੈ ਕੇ ਆ ਸਕਦੀ ਹੈ। ਮੌਸਮ ਵਿਭਾਗ ਨੇ 4 ਤੋਂ 6 ਜੂਨ ਤੱਕ ਗਰਜ ਦੇ ਨਾਲ ਬਾਰਸ਼ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਹੈ। ਇਸ ਨਾਲ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। IMD ਮੁਤਾਬਕ ਕੁਝ ਇਲਾਕਿਆਂ ਵਿੱਚ ਝੱਖੜ ਦੌਰਾਨ ਹਵਾਵਾਂ ਦੀ ਰਫ਼ਤਾਰ 90 ਕਿਲੋਮੀਟਰ ਪ੍ਰਤੀ ਘੰਟੇ ਤੱਕ ਪਹੁੰਚ ਸਕਦੀ ਹੈ।

ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਬਾਰਸ਼, ਬਿਜਲੀ ਚਮਕਣ ਅਤੇ ਝੱਖੜ ਦੀ ਆਸ਼ੰਕਾ ਜਤਾਈ ਗਈ ਹੈ। ਕਿਸਾਨਾਂ ਅਤੇ ਖੁੱਲ੍ਹੇ ਇਲਾਕੇ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਖਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਪਹਾੜੀ ਰਾਜਾਂ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਤੇਜ਼ ਬਾਰਸ਼ ਦੇ ਨਾਲ ਲੈਂਡਸਲਾਈਡ (ਜ਼ਮੀਨ ਖਿਸਕਣ) ਹੋਣ ਵਰਗੀਆਂ ਸਥਿਤੀਆਂ ਪੈਦਾ ਹੋ ਸਕਦੀਆਂ ਹਨ। ਯਾਤਰੀਆਂ ਨੂੰ ਮੌਸਮ ਦੇ ਅਪਡੇਟ ‘ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ।

ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਗਰਜਣ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਦੇ ਨਾਲ ਬਾਰਸ਼ ਹੋਣ ਦਾ ਅਨੁਮਾਨ ਹੈ। ਇਸ ਨਾਲ ਗਰਮੀ ਤੋਂ ਰਾਹਤ ਤਾਂ ਮਿਲੇਗੀ, ਪਰ ਖ਼ਰਾਬ ਮੌਸਮ ਆਮ ਜਨ-ਜੀਵਨ ਨੂੰ ਪ੍ਰਭਾਵਿਤ ਕਰ ਸਕਦਾ ਹੈ।

ਮੌਸਮ ਵਿਭਾਗ ਨੇ ਸੰਕੇਤ ਦਿੱਤੇ ਹਨ ਕਿ 4 ਜੂਨ ਨੂੰ ਦੱਖਣ-ਪੱਛਮੀ ਮਾਨਸੂਨ ਕੇਰਲ ਵਿੱਚ ਐਂਟਰੀ ਲੈ ਸਕਦਾ ਹੈ। ਇਸ ਤੋਂ ਬਾਅਦ ਮਾਨਸੂਨ ਹੌਲੀ-ਹੌਲੀ ਦੇਸ਼ ਦੇ ਬਾਕੀ ਹਿੱਸਿਆਂ ਵੱਲ ਵਧੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।