Good News: ਪੈਨਸ਼ਨਰਾਂ ਲਈ ਅਹਿਮ ਖ਼ਬਰ; ਸਰਕਾਰ ਨੇ ਚੁੱਕਿਆ ਵੱਡਾ ਕਦਮ

Punjab ਪੰਜਾਬ

Good News: ਪੈਨਸ਼ਨਰਾਂ ਲਈ ਅਹਿਮ ਖ਼ਬਰ; ਸਰਕਾਰ ਨੇ ਚੁੱਕਿਆ ਵੱਡਾ ਕਦਮ

ਮੋਗਾ ‘ਚ 10 ਜੂਨ ਨੂੰ ਲੱਗੇਗੀ ਪੈਨਸ਼ਨ ਅਦਾਲਤ; ‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਆਧਾਰ ‘ਤੇ ਸੁਣੀਆਂ ਜਾਣਗੀਆਂ ਸ਼ਿਕਾਇਤਾਂ

ਮੋਗਾ, 5 ਜੂਨ 2026- ਪੰਜਾਬ ਦਾ ਅਕਾਊਂਟੈਂਟ ਜਨਰਲ (ਏ.ਜੀ.) ਆਫ਼ਿਸ ਸੂਬਾ ਸਰਕਾਰ ਨਾਲ ਮਿਲ ਕੇ ਪੂਰੇ ਪੰਜਾਬ ਵਿੱਚ ਨਿਯਮਤ (ਰੈਗੂਲਰ) ਪੈਨਸ਼ਨ ਅਦਾਲਤਾਂ ਲਗਾਉਂਦਾ ਹੈ। ਮੌਜੂਦਾ ਤਿਮਾਹੀ ਲਈ, ਇਹ ਪੈਨਸ਼ਨ ਅਦਾਲਤ 10 ਜੂਨ 2026 ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਡਿਪਟੀ ਕਮਿਸ਼ਨਰ ਮੋਗਾ ਦੇ ਮੀਟਿੰਗ ਹਾਲ (ਸਤਲੁਜ ਬਲਾਕ, ਪਹਿਲੀ ਮੰਜ਼ਿਲ, ਕਮਰਾ ਨੰਬਰ ਏ-103, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ) ਵਿਖੇ ਲਗਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ, ਸਾਗਰ ਸੇਤੀਆ ਨੇ ਦੱਸਿਆ ਕਿ ਪੈਨਸ਼ਨ ਅਦਾਲਤ ਦਾ ਮੁੱਖ ਮਕਸਦ ਪੰਜਾਬ ਦੇ ਸਰਕਾਰੀ ਕਰਮਚਾਰੀ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਹੈ।

ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੈਨਸ਼ਨ ਮਨਜ਼ੂਰ ਕਰਨ ਵਾਲੀਆਂ ਅਥਾਰਟੀਆਂ/ਡੀ.ਡੀ.ਓਜ਼. (DDOs), ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅਤੇ ਪੰਜਾਬ ਦੇ ਸਰਕਾਰੀ ਬੈਂਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੌਕੇ ‘ਤੇ ਮੌਜੂਦ ਰਹਿਣਗੇ। ਇਸ ਅਦਾਲਤ ਵਿੱਚ ਸ਼ਿਕਾਇਤਾਂ ਦਾ ਹੱਲ ‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਆਧਾਰ ‘ਤੇ ਕੀਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।